ਕੋਵਿਡ 19 ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾਣਗੇ ਰੁਜ਼ਗਾਰ ਮੇਲੇ ।
August 17th, 2020 | Post by :- | 54 Views

24 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ-ਡਿਪਟੀ ਕਮਿਸ਼ਨਰ

3000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਕਰਵਾਇਆ ਜਾਵੇਗਾ ਮੁਹੱਈਆ

ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾਣਗੇ ਰੋਜ਼ਗਾਰ ਮੇਲੇ

ਅੰਮ੍ਰਿਤਸਰ 17 ਅਗਸਤ: ਕੁਲਜੀਤ ਸਿੰਘ

24 ਸਤੰਬਰ ਤੋਂ 30 ਸਤੰਬਰ ਤੱਕ ਲਗਣ ਵਾਲੇ ਰੋਜ਼ਗਾਰ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਬਿਊਰੋ ਦੇ ਅਧਿਕਾਰੀਆਂ ਨਾਲ ਮੇਲਿਆਂ ਦੀ ਤਿਆਰੀ ਸਬੰਧੀ ਮੀਟਿੰਗ ਕੀਤੀ।

ਸ: ਖਹਿਰਾ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਨੂੰ ਸਤੰਬਰ ਮਹੀਨਿਆਂ ਲਈ 4500 ਅਸਾਮੀਆਂ ਅਤੇ 3000 ਨੌਜਵਾਨਾਂ ਨੂੰ ਰੋਜ਼ਗਾਰ ਦਵਾਉਣ ਟੀਚਾ ਮਿਲਿਆ ਹੈ ਅਤੇ ਇਨਾਂ ਮੇਲਿਆਂ ਵਿੱਚ 3000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵੱਲੋਂ ਬਿਊਰੋ ਦੇ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਉਨਾਂ ਵੱਲੋਂ ਅੰਮ੍ਰਿਤਸਰ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਰੋਜ਼ਗਾਰ ਪ੍ਰਾਪਤ ਕਰਨ।

ਡਿਪਟੀ ਕਮਿਸ਼ਨਰ ਨੇ ਆਪਣੇ ਦੌਰੇ ਦੌਰਾਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮਗਨਰੇਗਾ ਸਕੀਮ ਅਧੀਨ ਅਸਾਮੀਆਂ ਦੀਆਂ ਅਰਜੀਆਂ ਲੈਣ ਦੇ ਕੰਮ ਦਾ ਜਾਇਜਾ ਲਿਆ ਅਤੇ ਪ੍ਰਾਰਥੀਆਂ ਨਾਲ ਗੱਲਬਾਤ ਕੀਤੀ। ਉਨਾਂ ਵੱਲੋਂ ਪ੍ਰਾਰਥੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਾਰਥੀਆਂ ਨੂੰ ਉਤਸਾਹਿਤ ਕੀਤਾ ਅਤੇ ਕਿਸੇ ਵੀ ਤਰਾਂ ਦੇ ਮੁਸ਼ਕਿਲ ਆਉਣ ਦੀ ਸੂਰਤ ਬਿਊਰੋ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ਼੍ਰੀ ਰਣਬੀਰ ਸਿੰਘ ਮੁੱਧਲ ਨੇ ਡਿਪਟੀ ਕਮਿਸ਼ਨਰ ਨੂੰ ਬਿਊਰੋ ਦੀਆਂ ਗਤੀਵਿਧੀਆਂ ਅਤੇ ਮਗਨਰੇਗਾ ਸਕੀਮ ਦੀ ਭਰਤੀ ਬਾਰੇ ਪੂਰੀ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ ਕੋਵਿਡ 19 ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਕੋਵਿਡ 19 ਦੀਆਂ ਹਦਾਇਤਾਂ ਅਨੁਸਾਰ ਹੀ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ ਵਿਖੇ ਪ੍ਰਾਰਥੀਆਂ ਦੇ ਬੈਠਣ ਲਈ ਸਮਾਜਿਕ ਦੂਰੀ ਅਤੇ ਨਿਯਮਾਂ ਤਹਿਤ ਕੁਰਸੀਆਂ ਲਗਾਈਆਂ ਗਈਆਂ ਹਨ ਅਤੇ ਹਰੇਕ ਪ੍ਰਾਰਥੀ ਨੂੰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ।

ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਜਿਲਾ ਰੋਜ਼ਗਾਰ ਬਿਊਰੋ ਸ਼੍ਰੀ ਜਸਵੰਤ ਰਾਏ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਸਤੰਬਰ ਮਹੀਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਸਾਰੇ ਟੀਚੇ ਸਮੇਂ ਸਿਰ ਪੂਰੇ ਕਰ ਲਏ ਜਾਣਗੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।