ਆਪ ਪਾਰਟੀ ਵਿੱਚ ਮਿਹਨਤੀ ਵਰਕਰਾਂ ਨੂੰ ਮਿਲਦਾ ਹੈ ਪੂਰਾ ਮਾਣ ਸਨਮਾਨ ।
January 25th, 2026
| Post by :- Kuljit Hans Amritsar
| 54 Views
ਆਪ ਪਾਰਟੀ ਵਿੱਚ ਮਿਹਨਤੀ ਵਰਕਰਾਂ ਨੂੰ ਮਿਲਦਾ ਹੈ ਪੂਰਾ ਮਾਣ ਸਨਮਾਨ ।
ਜੰਡਿਆਲਾ ਗੁਰੂ (ਕੁਲਜੀਤ ਸਿੰਘ) ਆਮ ਆਦਮੀ ਪਾਰਟੀ ਵਿੱਚ ਮਿਹਨਤੀ ਵਰਕਰਾਂ ਨੂੰ ਮਿਲਦਾ ਹੈ ਮਾਣ ਸਨਮਾਣ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈ ਟੀ ਉ ਕੈਬਨਿਟ ਮੰਤਰੀ ਪੰਜਾਬ ਜੀ ਨੇ ਮੈਡਮ ਸਰਬਜੀਤ ਕੌਰ ਜੰਡਿਆਲਾ ਗੁਰੂ ਨੂੰ ਸੋਸ਼ਲ ਮੀਡੀਆ ਬਲਾਕ ਕੁਆਂਡੀਨੇਟਰ ਵਜੋਂ ਨਿਯੁਕਤ ਕੀਤੇ ਜਾਣ ਤੇ ਕੀਤਾ। ਇਸ ਮੌਕੇ ਤੇ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਉ ਜੀ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਜੰਡਿਆਲਾ ਗੁਰੂ ਵਿਖੇ ਮੈਡਮ ਸਰਬਜੀਤ ਕੌਰ ਨੂੰ ਸਿਰੋਪਾਓ ਸਾਹਿਬ ਦੇ ਸਨਮਾਨਿਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੈਡਮ ਸਰਬਜੀਤ ਕੌਰ ਬਲਾਕ ਕੁਆਂਡੀਨੇਟਰ ਨੇ ਦੱਸਿਆ ਕਿ ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਉ ਜੀ ਨੇ ਜਿੱਥੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦਿੱਤਾ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਹਰ ਇੱਕ ਪੰਜਾਬ ਵਾਸੀ ਨੂੰ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਕਿਸੇ ਵੀ ਮੁਸ਼ਕਲ ਦੇ ਸਮੇਂ ਇਲਾਜ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਸਹੂਲਤ ਨੂੰ ਹਰ ਘਰ ਪਰਿਵਾਰ ਤੱਕ ਪਹੁੰਚਾਉਣ ਲਈ ਆਪ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਅਹਿਮ ਰੋਲ ਅਦਾ ਕਰਨਗੇ।
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।


