ਗਣਤੰਤਰ ਦਿਵਸ ਸਮਾਰੋਹ ਤੇ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
January 28th, 2026
| Post by :- Kuljit Hans Amritsar
| 2 Views
ਗਣਤੰਤਰ ਦਿਵਸ ਸਮਾਰੋਹ ਤੇ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
ਚਵਿੰਡਾ ਦੇਵੀ,28 ਜਨਵਰੀ (ਕੁਲਜੀਤ ਸਿੰਘ)–ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਨਿਤਿਕਾ ਸੇਠੀ ਅਤੇ ਵਿਦਿਆਰਥੀ ਅਮਾਨਤ ਕੌਰ, ਅਭੀਜੋਤ ਸਿੰਘ ਨੂੰ 26 ਜਨਵਰੀ ਮਜੀਠਾ ਵਿਖੇ ਐੱਸ .ਡੀ .ਐੱਮ ਦੁਆਰਾ ਅਵਾਰਡ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਹ ਅਵਾਰਡ ਪ੍ਰਿੰਸੀਪਲ ਨਿਤਿਕਾ ਸੇਠੀ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਲਿਆਉਣ ਅਤੇ ਸੁਨਹਿਰੀ ਭਵਿੱਖ ਬਣਾਉਣ ਕਾਰਨ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸ਼੍ਰੀ ਅਸ਼ਵਨੀ ਕਪੂਰ ਅਤੇ ਐੱਮ.ਡੀ ਸ਼੍ਰੀਮਤੀ ਕੋਮਲ ਕਪੂਰ ਨੇ ਇਸ ਅਵਾਰਡ ਲਈ ਵਿਦਿਆਰਥੀਆਂ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੂੰ ਵਧਾਈ ਦਿੱਤੀ ਅਤੇ ਕਿਹਾ ਅਵਾਰਡ ਸਿਰਫ਼ ਇਨਾਮ ਨਹੀਂ ਹੁੰਦਾ, ਇਹ ਮਿਹਨਤ, ਲਗਨ ਅਤੇ ਸਬਰ ਦੀ ਪਹਿਚਾਣ ਹੁੰਦਾ ਹੈ, ਹਰ ਅਵਾਰਡ ਦੇ ਪਿੱਛੇ ਸੰਘਰਸ਼, ਸਿੱਖਿਆ ਅਤੇ ਅਟੱਲ ਵਿਸ਼ਵਾਸ ਹੁੰਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ-ਸੇਂਟ ਸੋਵਰਨ ਸਕੂਲ ਚਵਿੰਡਾ ਦੇਵੀ ਦੇ ਪ੍ਰਿੰਸੀਪਲ ਨਿਤਿਕਾ ਸੇਠੀ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ ਕੋਮਲ ਕਪੂਰ , ਕੋਆਰਡੀਨੇਟਰ ਪਾਰੁਲ ਸੁੰਦਰ, ਅਧਿਆਪਕ ਤੇ ਹੋਰ ।
कृपया अपनी खबरें, सूचनाएं या फिर शिकायतें सीधे news4himachal@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।


