ਰਾਹਤ ਭਰੀ ਖਬਰ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਅੱਜ ਘਰਾਂ ਨੂੰ ਪਰਤੇ 46 ਹੋਰ ਮਰੀਜ਼ ਜਿਲੇ ਅੰਦਰ ਹੁਣ 542 ਐਕਟਿਵ ਕੇਸ
August 22nd, 2020 | Post by :- | 58 Views

ਅੰਮ੍ਰਿਤਸਰ , 22 ਅਗਸਤ (ਮਨਬੀਰ ਸਿੰਘ) ਕੋਰੋੋਂਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 46 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਅੱਜ ਜਿਲੇ ਵਿਚ 75 ਕੇਸ ਹੋਰ ਪਾਜਿਟਿਵ ਮਰੀਜ ਪਾਏ ਗਏ ਹਨ ਅਤੇ 1 ਵਿਅਕਤੀ ਦੀ ਮੌਤ ਹੋ ਗਈ ਜਿਸਦਾ ਨਾਮ ਕਮਲ ਕਿਸ਼ੋਰ ਉਮਰ 59 ਸਾਲ ਵਾਸੀ ਨਿਊ ਅੰਮ੍ਰਿਤਸਰ ਹੈ।

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ,ਖੰਘ,ਗਲੇ ਵਿਚ ਦਰਦ ਆਦਿ ਹੋਵੇ ਤਾਂ ਉਸਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਰਕਾਰ ਵਲੋ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।

ਉਨਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ 542 ਐਕਟਿਵ ਕੇਸ ਹਨ ਅਤੇ ਹੁਣ ਤੱਕ 2523 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ। ਉਨਾਂ ਕਿਹਾ ਕਿ ਇਂਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸ਼ੀ ਇਸ ਤੇ ਜਿੱਤ ਪਾ੍ਰਪਤ ਕਰ ਸਕਦੇ ਹਾਂ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।