ਜ਼ਿਲੇ ਵਿੱਚ 31 ਅਗਸਤ, 2020 ਤੱਕ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਲਾਗੂ ਰਹੇਗਾ
August 22nd, 2020 | Post by :- | 92 Views

ਅੰਮ੍ਰਿਤਸਰ 22 ਅਗਸਤ ( ਮਨਬੀਰ ਸਿੰਘ) ਜ਼ਿਲੇ ਵਿੱਚ 31 ਅਗਸਤ, 2020 ਤੱਕ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਲਾਗੂ ਰਹੇਗਾ

ਦੁਕਾਨਾਂ ਅਤੇ ਮਾਲ ਸ਼ਨੀਵਾਰ ਅਤੇ ਐਤਵਾਰ ਰਹਿਣਗੇ ਬੰਦ
ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ, ਧਾਰਮਿਕ ਸੰਸਥਾਨ, ਸਪੋਰਟਸ ਕੰਪਲੈਕਸ, ਰੈਸਟਰਾ ਅਤੇ ਸ਼ਰਾਬ ਦੇ ਠੇਕੇ ਹਫਤੇ ਦੇ ਸਾਰੇ ਦਿਨ ਸ਼ਾਮ 6:30 ਵਜੇ ਤੱਕ ਰਹਿਣਗੇ ਖੁੱਲੇ
4 ਪਹੀਆ ਵਾਹਨਾਂ ਵਿੱਚ ਤਿੰਨ ਵਿਅਕਤੀਆਂ ਦੇ ਬੈਠਣ ਦੀ ਛੋਟ
ਸਿਆਮੀ, ਸਮਾਜਿਕ, ਧਾਰਮਿਕ ਇਕੱਠਾਂ ਉੱਪਰ ਮੁਕੰਮਲ ਰੋਕ  ਅੰ ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਵਲੋਂ ਅਨਲਾੱਕ-3 ਤਹਿਤ 31 ਅਗਸਤ ਤੱਕ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ। ਉਨਾਂ ਕਿਹਾ ਕਿ ਕਰੋਨਾ ਦੇ ਵੱਧਦੇ ਕੇਸਾਂ ਕਾਰਨ ਕੁਝ ਨਵੀਆਂ ਬੰਦਸ਼ਾਂ ਲਗਾਈਆਂ ਗਈਆਂ ਹਨ, ਜਿਸ ਤਹਿਤ ਸ਼ਾਮ 7 ਵਜੇ ਤੋ ਲੈ ਕੇ ਸਵੇਰੇ 5 ਵਜੇ ਤੱਕ ਜ਼ਿਲੇ ਵਿੱਚ ਕਰਫਿਊ ਰਹੇਗਾ ਅਤੇ ਗੈਰ ਜ਼ਰੂਰੀ ਆਵਾਜਾਈ ਉੱਪਰ ਰੋਕ ਰਹੇਗੀ ਅਤੇ ਵੀਕਇੰਡ ਕਰਫ਼ਿਊ ਤਹਿਤ ਜ਼ਿਲੇ ਵਿੱਚ 31 ਅਗਸਤ, 2020 ਤੱਕ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਲਾਗੂ ਰਹੇਗਾ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਰੂਰੀ ਸੇਵਾਵਾਂ ਜਿਵੇਂ ਕਿ ਕੌਮੀ ਅਤੇ ਰਾਜ ਮਾਰਗਾਂ ਉੱਪਰ ਵਸਤਾਂ ਦੀ ਆਵਾਜਾਈ, ਬੱਸਾਂ, ਰੇਲ ਗੱਡੀਆਂ ਅਤੇ ਜਹਾਜਾਂ ਤੋਂ ਉੱਤਰ ਕੇ ਘਰ ਜਾਣ ਵਾਲਿਆਂ ਨੂੰ ਆਵਾਜਾਈ ਦੀ ਖੁੱਲ ਹੋਵੇਗੀ। ਜ਼ਰੂਰੀ ਸੇਵਾਵਾਂ ਜਿਵੇਂ ਕਿ ਸਿਹਤ ਨਾਲ ਸਬੰਧਿਤ, ਖੇਤੀਬਾੜੀ, ਮੱਛੀ ਪਾਲਣ, ਡੇਅਰੀ ਵਿਕਾਸ, ਬੈਂਕਾਂ ਏ. ਟੀ. ਐਮ, ਸਟਾਕ ਮਾਰਕਿਟ, ਬੀਮਾ ਕੰਪਨੀਆਂ, ਆੱਨ ਲਾਈਨ ਟੀਚਿੰਗ, ਜਨਤਕ ਸੇਵਾਵਾਂ, ਉਸਾਰੀ ਉਦਯੋਗ, ਸਰਕਾਰੀ ਅਤੇ ਨਿੱਜੀ ਅਦਾਰੇ, ਮੀਡੀਆ ਨੂੰ ਜ਼ਰੂਰੀ ਸੇਵਾਵਾਂ ਤਹਿਤ ਕੰਮ ਕਰਨ ਦੀ ਖੁੱਲ ਹੋਵੇਗੀ। ਇਸ ਤੋਂ ਇਲਾਵਾ ਯੂਨੀਵਰਸਿਟੀਆਂ, ਬੋਰਡਾਂ ਆਦਿ ਵਲੋਂ ਲਈਆਂ ਜਾਣ ਵਾਲੀਆਂ ਪ੍ਰੀੱਖਿਆਵਾਂ ਲਈ ਵਿਦਿਆਰਥੀਆਂ ਨੂੰ ਆਉਣ ਜਾਣ ਦੀ ਖੁੱਲ ਹੋਵੇਗੀ।
ਉਨਾਂ ਦੱਸਿਆ ਕਿ ਦੁਕਾਨਾਂ ਅਤੇ ਮਾਲ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ ਜਦਕਿ ਸ਼ਨੀਵਾਰ ਅਤੇ ਐਤਵਾਰ ਬੰਦ ਰਹਿਣਗੇ। ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ, ਧਾਰਮਿਕ ਸੰਸਥਾਨ, ਸਪੋਰਟਸ ਕੰਪਲੈਕਸ, ਰੈਸਟਰਾ ਅਤੇ ਸ਼ਰਾਬ ਦੇ ਠੇਕੇ ਹਫ਼ਤੇ ਦੇ ਸਾਰੇ ਦਿਨ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ।
ਉਨਾਂ ਅੱਗੇ ਦੱਸਿਆ ਕਿ 4 ਪਹੀਆ ਵਾਹਨਾਂ ਵਿੱਚ ਡਰਾਇਵਰ ਸਮੇਤ ਤਿੰਨ ਵਿਅਕਤੀਆਂ ਦੇ ਬੈਠਣ ਦੇ ਖੁੱਲ ਹੋਵੇਗੀ,ਜਦਕਿ ਬੱਸਾਂ ਅਤੇ ਹੋਰ ਜਨਤਕ ਆਵਾਜਾਈ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।ਉਨਾਂ ਇਹ ਵੀ ਦੱਸਿਆ ਕਿ ਜ਼ਿਲੇ ਵਿੱਚ ਹਰ ਤਰਾਂ ਦੀਆਂ ਸਿਆਮੀ, ਸਮਾਜਿਕ, ਧਾਰਮਿਕ ਇਕੱਠਾਂ ਉੱਪਰ ਰੋਕ ਹੋਵੇਗੀ। ਇਸ ਤੋਂ ਇਲਾਵਾ ਧਰਨੇ-ਪ੍ਰਦਰਸ਼ਨਾਂ ਉਪੱਰ ਵੀ ਰੋਕ ਹੋਵੇਗੀ।
ਜ਼ਿਲੇ ਵਿਚ ਵਿਆਹ ਲਈ 30 ਅਤੇ ਅੰਤਿਮ ਰਸਮਾਂ ਸਬੰਧੀ 20 ਵਿਅਕਤੀਆਂ ਦੇ ਇਕੱਠ ਦੀ ਖੁੱਲ ਹੋਵੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਇਨਾਂ ਹਦਾਇਤਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸ: ਖਹਿਰਾ ਨੇ ਕਿਹਾ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਨੂੰ ਸੀਲ ਵੀ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਜ਼ਿਲਾ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।
———–

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।