ਪੰਜਾਬ ਅਚੀਵਮੈਂਟ ਸਰਵੇ ਲਈ ਸਿੱਖਿਆ ਵਿਭਾਗ ਵੱਲੋਂ ਨਮੂਨਾ ਪ੍ਰਸ਼ਨ ਪੱਤਰ ਜਾਰੀ ।
August 26th, 2020 | Post by :- | 76 Views

ਪੰਜਾਬ ਅਚੀਵਮੈਂਟ ਸਰਵੇ ਲਈ ਸਿੱਖਿਆ ਵਿਭਾਗ ਵੱਲੋਂ ਨਮੂਨਾ ਪ੍ਰਸ਼ਨ ਪੱਤਰ ਜਾਰੀ
ਐੱਸ.ਸੀ.ਈ.ਆਰ.ਟੀ. ਨੇ ਪੰਜਾਬ ਐਜੂਕੇਅਰ ਐਪ ‘ਤੇ ਜਾਰੀ ਕੀਤੇ ਨਮੂਨੇ ਦੇ ਪ੍ਰਸ਼ਨ ਪੱਤਰ
ਐੱਸ.ਏ.ਐੱਸ. ਨਗਰ 26 ਅਗਸਤ ਕੁਲਜੀਤ ਸਿੰਘ

: ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀ ਬਿਹਤਰ ਕਾਰਗੁਜ਼ਾਰੀ ਦਿਖਾਉਣ ਇਸ ਲਈ ਸਿੱਖਿਆ ਵਿਭਾਗ ਦੇ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪਹਿਲੀ ਤੋਂ ਪੰਜਵੀਂ ਜਮਾਤਾਂ ਦੇ ਸਾਰੇ ਵਿਸ਼ਿਆਂ ਦੇ ਪੰਜਾਬ ਅਚੀਵਮੈਂਟ ਸਰਵੇ ਵਿੱਚ ਸਿੱਖਣ ਪਰਿਣਾਮਾਂ ਦੀ ਬਿਹਤਰ ਕਾਰਗੁਜ਼ਾਰੀ ਦੇ ਮਕਸਦ ਨੂੰ ਮੁੱਖ ਰੱਖਦਿਆਂ ਨਮੂਨਾ ਪ੍ਰਸ਼ਨ ਪੱਤਰ ਕਰੋੜਾਂ ਲੋਕਾਂ ਦੀ ਹਰਮਨਪਿਆਰੀ ਪੰਜਾਬ ਐਜੂਕੇਅਰ ਐਪ ਦੇ ਨਾਲ-ਨਾਲ ਵਿਭਾਗੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਇਸ ਸਬੰਧੀ ਜਗਤਾਰ ਸਿੰਘ ਕੁਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੀਆਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਜਮਾਤ ਅਨੁਸਾਰ ਰਾਸ਼ਟਰੀ ਪੱਧਰ ‘ਤੇ ਨਿਰਧਾਰਿਤ ਸਿੱਖਣ ਪਰਿਣਾਮਾਂ ਸਬੰਧੀ ਪੰਜਾਬ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਇਹਨਾਂ ਸਿੱਖਣ ਪਰਿਣਾਮਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਭਾਗ ਦੀ ਅਗਵਾਈ ਵਿੱਚ ਨਮੂਨੇ ਦੇ ਪ੍ਰਸ਼ਨ ਪੱਤਰ ਤਿਆਰ ਕੀਤੇ ਗਏ ਹਨ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਬਹੁਤ ਹੀ ਮਿਆਰੀ ਵਿਉਂਤਬੰਦੀ ਨਾਲ ਕਾਰਜ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੀ ਕਪੈਸਟੀ ਬਿਲਡਿੰਗ ਪ੍ਰੋਗਰਾਮਾਂ ਲਈ ਵੈਬੀਨਾਰ, ਆਨਲਈਨ ਸਿਖਲਾਈ ਪ੍ਰੋਗਰਾਮ, ਸਕੂਲ ਮੁਖੀਆਂ ਨਾਲ ਜ਼ਿਲ੍ਹਾ ਸਿੱiਅਖਾ ਅਧਿਕਾਰੀਆਂ ਦੀਆਂ ਆਨ ਲਈਨ ਮੀਟਿੰਗਾਂ, ਸੋਸ਼ਲ ਮੀਡੀਆ ਤੇ ਪ੍ਰਚਾਰ ਅਤੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਸੰਪਰਕ ਬਣਾਇਆ ਹੋਇਆ ਹੈ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਮੁਲਾਂਕਣ ਪੱਤਰਾਂ ਦੀ ਬਣਤਰ ਅਤੇ ਇਸ ਵਿੱਚ ਸ਼ਾਮਿਲ ਪ੍ਰਸ਼ਨਾਂ ਦੀਆਂ ਵੱਖ-ਵੱਖ ਵੰਨਗੀਆਂ ਸਬੰਧੀ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਇਹ ਨਮੂਨਾ ਪ੍ਰਸ਼ਨ ਮੁਲਾਂਕਣ ਪੱਤਰ ਪੰਜਾਬ ਐਜੂਕੇਅਰ ਅੇੈਪ ਅਤੇ ਵਿਭਾਗੀ ਵੈਬਸਾਈਟ ‘ਤੇ ਅਪਲੋਡ ਕੀਤੇ ਗਏ ਹਨ। ਇਸਦੇ ਨਾਲ ਹੀ ਅਧਿਆਪਕ ਇਹਨਾਂ ਨਮੂਨਾ ਪ੍ਰਸ਼ਨ ਪੱਤਰਾਂ ਤੋਂ ਅਗਵਾਈ ਲੈ ਕੇ ਹੋਰ ਪ੍ਰਸ਼ਨ ਪੱਤਰ ਤਿਆਰ ਕਰਕੇ ਵਿਦਿਆਰਥੀਆਂ ਦੀ ਦੁਹਰਾਈ ਕਰਵਾਉਣ ਲਈ ਸੌਖ ਮਹਿਸੂਸ ਕਰਨਗੇ। ਇਸ ਸਬੰਧੀ ਪਹਿਲਾਂ ਹੀ ਹਰ ਹਫਤੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਨਿਰਧਾਰਿਤ ਸਿੱਖਣ ਪਰਿਣਾਮਾਂ ਸਬੰਧੀ ਆਨ ਲਾਈਨ ਕੁਇਜ਼ ਵਿੱਚ ਲੱਖਾਂ ਵਿਦਿਆਰਥੀ ਰੌਚਿਕਤਾ ਨਾਲ ਭਾਗ ਲੈ ਰਹੇ ਹਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।