ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਤਾਲਮੇਲ ਕਮੇਟੀ ਵੱਲੋਂ ਜਾਰੀ ਅੰਦੋਲਨ ਤਹਿਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ।
August 31st, 2020 | Post by :- | 73 Views

 

 

 

 

 

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਜਾਰੀ ਅੰਦੋਲਨ ਤਹਿਤ ਨਵਾਂ ਪਿੰਡ ਵਿੱਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ।

ਜੰਡਿਆਲਾ ਗੁਰੂ ਕੁਲਜੀਤ ਸਿੰਘ

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪੰਜਾਬ ਅੰਦਰ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ ਵਿੱਚ ਜਾਰੀ ਅੰਦੋਲਨ ਤਹਿਤ ਅੱਜ ਨਵਾਂ ਪਿੰਡ ਵਿਖੇ ਕਿਸਾਨ ਆਗੂ ਕਰਨੈਲ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਸਬਜੀ ਉੱਤਪਾਦਿਕ ਕਿਸਾਨ ਜਥੇਬੰਦੀ ਦੇ ਆਗੂਆਂ ਭੁਪਿੰਦਰ ਸਿੰਘ ਤੀਰਥ ਪੁਰ,ਲੱਖਬੀਰ ਸਿੰਘ ਨਿਜਾਮ ਪੁਰ,ਤਰਸੇਮ ਸਿੰਘ ਨੰਗਲ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਤੇ ਦੋਸ਼ ਲਾਇਆ ਕਿ ਉਸ ਨੇ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਐਕਟ 2020 ਨੂੰ ਲਾਗੂ ਕਰਕੇ ਕਿਸਾਨਾਂ ਨੂੰ ਉਜਾੜ ਕਿ ਖੇਤੀ ਬਾੜੀ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਦੇ ਮੰਨਸੂਬੇ ਬਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਕਿਸਾਨ ਹਰਗਿਜ ਬਰਦਾਸ਼ਤ ਨਹੀਂ ਕਰਨਗੇ। ਇਹਨਾ ਆਰਡੀਨੈਂਸਾਂ ਨੂੰ ਵਾਪਿਸ ਕਰਵਾਉਣ ਲਈ ਪੰਜਾਬ ਦੀਆਂ ਸ਼ੰਘਰਸ਼ੀਲ ਕਿਸਾਨ ਜਥੇਬੰਦੀਆਂ ਕਿਸੇ ਵੀ ਕੁਰਬਾਨੀ ਤੋਂ ਪਿਛਾਂਹ ਨਹੀਂ ਹਟਣਗੀਆਂ। ਡੀਜਲ ਅਤੇ ਪਟਰੌਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਵਾਪਿਸ ਲੈ ਕਿ ਕਿਸਾਨੀ ਨੂੰ ਸਬਸਿਡੀ ਉੱਪਰ ਮਹੁਈਆ ਕਰਵਾਏ। ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਸੀ 2 ਫਾਰਮੂਲੇ ਤਹਿਤ ਫਸਲਾਂ ਦੇ ਭਾਅ ਨੀਅਤ ਕਰਕੇ ਖ੍ਰੀਦਣ ਦੀ ਗਰੰਟੀ ਕਰੇ।ਅੰਮਿਰਤਸਰ ਦੀ ਸਬਜੀ ਮੰਡੀ ਨੂੰ ਪੱਕੀ ਅਤੇ ਸਥਾਈ ਬਣਾਉਣ ਦਾ ਪ੍ਰਬੰਧ ਕੀਤਾ ਜਾਵੇ ਅਤੇੰ ਮੰਡੀ ਅੰਦਰ ਕਾਰੋਬਾਰ ਕਰਨ ਵਾਲੇ ਲੋਕਾਂ ਵੱਲੋਂ ਬਿਲਡਿੰਗ ਉਸਾਰੀ ਕਰਨ ਤੇ ਆਰਮੀ ਵੱਲੋਂ ਫੌਜਦਾਰੀ ਮਕੁੱਦਮੇ ਦਰਜ ਕਰਨੇ ਬੰਦ ਕੀਤੇ ਜਾਣ ਅਤੇ ਦਰਜ ਕੇਸ ਵਾਪਿਸ ਲਏ ਜਾਣ। ਅੱਜ ਦੇ ਇਸ ਪ੍ਰਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਮੈਂਬਰ ਬਲਾਕ ਸੰਮਤੀ ਬਲਵਿੰਦਰ ਸਿੰਘ ਸੇਠ,ਡਾ,ਸਰਬਜੀਤ ਸਿੰਘ, ਬਲਵਿੰਦਰ ਸਿੰਘ ਸੋਨੀ,ਜਰਨੈਲ ਸਿੰਘ, ਨਿਰਮਲ ਸਿੰਘ, ਕੁਲਬੀਰ ਸਿੰਘ,ਬਲਰਾਜ ਸਿੰਘ,ਦਲਬੀਰ ਸਿੰਘ,ਅਜੈਬ ਸਿੰਘ ਅਤੇ ਮਨਜੀਤ ਸਿੰਘ ਰਾਏਪੁਰ ਆਦਿ ਹਾਜਿਰ ਸਨ।
ਵੱਲੋਂ ; ਕਾ ਲੱਖਬੀਰ ਸਿੰਘ ਨਿਜਾਮ ਪੁਰ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।