1557 ਕਰੋਨਾ ਨੂੰ ਮਾਤ ਦੇ ਕੇ ਪਰਤੇ ਘਰ-ਡਿਪਟੀ ਕਮਿਸ਼ਨਰ
September 1st, 2020 | Post by :- | 38 Views

ਜ਼ਿਲੇ ਅੰਦਰ ਹੁਣ ਤੱਕ ਲਏ ਗਏ ਕੁੱਲ 34209 ਸੈਂਪਲ
ਬਠਿੰਡਾ, 1 ਅਗਸਤ (ਬਾਲ ਕ੍ਰਿਸ਼ਨ ਸ਼ਰਮਾ ) : ਜ਼ਿਲੇ ਅੰਦਰ ਕੋਵਿਡ-19 ਤਹਿਤ 34209 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 2606 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 1557 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 667 ਕੇਸ ਐਕਟਿਵ ਹਨ ਤੇ 346 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 36 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 112, ਨੈਗੇਟਿਵ 360 ਤੇ ਕਰੋਨਾ ਪ੍ਰਭਾਵਿਤ 116 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।