2232 ਕਰੋਨਾ ਨੂੰ ਮਾਤ ਦੇ ਕੇ ਪਰਤੇ ਘਰ-ਡਿਪਟੀ ਕਮਿਸ਼ਨਰ
September 10th, 2020 | Post by :- | 72 Views

ਬਠਿੰਡਾ, 10 ਸਤੰਬਰ (ਬਾਲ ਕ੍ਰਿਸ਼ਨ ਸ਼ਰਮਾ ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 3802 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 2232 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ I ਇਸ ਸਮੇਂ ਜ਼ਿਲੇ ਵਿੱਚ ਕੁੱਲ 1019 ਕੇਸ ਐਕਟਿਵ ਹਨ ਤੇ 485 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ I ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 66 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ I ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 147, ਨੈਗੇਟਿਵ 1044 ਤੇ ਕਰੋਨਾ ਪ੍ਰਭਾਵਿਤ 91 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ I
ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ I

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।