ਅੰਮ੍ਰਿਤਸਰ ਪਾਪੜ ਵੇਚਣ ਵਾਲੇ ਲੜਕੇ ਨਾਲ ਮੁੱਖ ਮੰਤਰੀ ਨੇ ਕੀਤੀ ਵੀਡੀਓ ਕਾਲ ਜ਼ਰੀਏ ਗੱਲਬਾਤ ਮਨਪ੍ਰੀਤ ਸਿੰਘ ਦੀ ਹਿੰਮਤ ਤੇ ਜਜ਼ਬੇ ਨੂੰ ਕੀਤੀ ਸਲਾਮ
September 15th, 2020 | Post by :- | 240 Views

ਅੰਮ੍ਰਿਤਸਰ, 14 ਸਤੰਬਰ ( ਮਨਬੀਰ ਸਿੰਘ ਧੁਲਕਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੰਨਾ ਨੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਲੜਕੇ ਮਨਪ੍ਰੀਤ ਸਿੰਘ ਦੀ ਪਾਪੜ ਵੜੀਆਂ ਵੇਖਦੇ ਦੀ ਵੀਡੀਓ, ਜਿਸ ਵਿਚ ਉਹ ਵਾਧੂ ਪੈਸੇ ਲੈਣ ਤੋਂ ਇਨਕਾਰ ਕਰਦਾ ਵਿਖਾਈ ਦਿੱਤਾ ਸੀ, ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ, ਨਾਲ ਅੱਜ ਵੀਡੀਓ ਕਾਲ ਜ਼ਰੀਏ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਬੱਚੇ ਦੇ ਜਜ਼ਬੇ ਅਤੇ ਹਿੰਮਤ ਨੂੰ ਸਲਹਾਉਂਦੇ ਕਿਹਾ ਕਿ ਤੁਹਾਡੇ ਵਰਗੇ ਬੱਚੇ ਪੰਜਾਬੀਅਤ ਦੇ ਅਲੰਬਰਦਾਰ ਹਨ, ਜੋ ਕਿ ਆਪਣੀ ਮਿਹਨਤ ਨਾਲ ਕਮਾਈ ਕਰਕੇ ਆਪਣੇ ਪਰਿਵਾਰ ਦੀ ਰੋਟੀ ਚਲਾ ਰਹੇ ਹਨ। ਉਨਾਂ ਨੇ ਮਨਪ੍ਰੀਤ ਸਿੰਘ ਨੂੰ ਹਰ ਤਰਾਂ ਦੀ ਸਹਾਇਤਾ ਦਾ ਵਚਨ ਦਿੰਦੇ ਕਿਹਾ ਕਿ ਸਰਕਾਰ ਤੁਹਾਡੀ ਅਤੇ ਤੁਹਾਡੀਆਂ ਭੈਣਾਂ ਦੀ ਪੜਾਈ ਦਾ ਇੰਤਜ਼ਾਮ ਵੀ ਕਰੇਗੀ, ਤਾਂ ਜੋ ਤੁਸੀਂ ਪੜ-ਲਿਖ ਕੇ ਅੱਗੇ ਵੱਧ ਸਕੋ। ਇਸ ਮੌਕੇ ਆਪਣੇ ਫੋਨ ਤੋਂ ਗੱਲਬਾਤ ਕਰਵਾ ਰਹੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੂੰ ਵੀ ਮੁੱਖ ਮੰਤਰੀ ਨੇ ਪਰਿਵਾਰ ਦੀ ਹਰ ਤਰਾਂ ਮਦਦ ਕਰਨ ਦੀ ਹਦਾਇਤ ਕੀਤੀ।
ਗੱਲਬਾਤ ਮਗਰੋਂ ਮਨਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਉਸ ਨੂੰ ਬਹੁਤ ਚੰਗਾ ਲੱਗਾ ਅਤੇ ਹੁਣ ਉਹ ਹੋਰ ਮਨ ਲਗਾ ਕੇ ਆਪਣੇ ਕਿੱਤੇ ਦੇ ਨਾਲ-ਨਾਲ ਪੜਾਈ ਵੀ ਕਰੇਗਾ ਤਾਂ ਜੋ ਉਸਦਾ ਪਰਿਵਾਰ ਵੀ ਆਰਥਿਕ ਤੌਰ ਉਤੇ ਮਜ਼ਬੂਤ ਹੋ ਸਕੇ। ਉਸਨੇ ਮੁੱਖ ਮੰਤਰੀ ਵੱਲੋਂ ਦਿੱਤੀ ਆਰਥਿਕ ਅਤੇ ਮਾਨਸਿਕ ਸਹਾਇਤਾ ਲਈ ਧੰਨਵਾਦ ਵੀ ਕੀਤਾ।
ਕੈਪਸ਼ਨ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸ: ਮਨਪ੍ਰੀਤ ਸਿੰਘ ਨਾਲ ਵੀਡਿਓ ਕਾਲਿੰਗ ਰਾਹੀਂ ਗੱਲਬਾਤ ਕਰਦੇ ਹੋਏ। ਨਾਲ ਹਨ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ
==========

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review