ਲੋੜਵੰਦਾਂ ਨੂੰ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਵੰਡੇ ਚੈੱਕ
September 16th, 2020 | Post by :- | 38 Views

ਬਠਿੰਡਾ, 16 ਸਤੰਬਰ (ਬਾਾਲ ਕ੍ਰਿਸ਼ਨ ਸ਼ਰਮਾ ): ਬਠਿੰਡਾ ਜ਼ਿਲੇ ਅਧੀਨ ਪੈਂਦੇ ਦਿਆਲਪੁਰਾ ਭਾਈਕਾ ਦੇ ਰੈਸਟ ਹਾਊਸ ਵਿਖੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਸੰਗਤ ਦਰਸ਼ਨ ਕੀਤਾ। ਇਸ ਦੌਰਾਨ ਸ. ਕਾਂਗੜ ਵਲੋਂ ਰਾਮਪੁਰਾ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਸੰਭਵ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ। ਰਹਿੰਦੀਆ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਉਨਾਂ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਲੋਕਾਂ ਦੀਆਂ ਸਮੱਸਿਆਵਾਂ ਸੁਨਣ ਤੋਂ ਬਾਅਦ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਕੋਠਾ ਗੁਰੂ ਦੇ 11 ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਦੇ ਲਈ 25-25 ਹਜ਼ਾਰ ਰੁਪਏ ਦੇ ਚੈਕ ਭੇਂਟ ਕੀਤੇ ਜਦਕਿ ਸ. ਕਾਂਗੜ ਵਲੋਂ ਇਨਾਂ ਲੋੜਵੰਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈਕ ਪਹਿਲਾਂ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਦੌਰਾਨ ਭਗਤਾ ਭਾਈਕਾ ਦੇ 33 ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ 50-50 ਹਜ਼ਾਰ ਰੁਪਏ ਦੇ ਚੈਕ ਭੇਂਟ ਕਰਕੇ ਪਹਿਲੀ ਕਿਸ਼ਤ ਜਾਰੀ ਕੀਤੀ ਗਈ। ਇਸ ਮੌਕੇ ਸ. ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪਿੰਡ ਕਾਂਗੜ ਦੇ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਜਾਰੀ ਕੀਤਾ ਗਿਆ।
ਕਰੋਨਾ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਸ. ਕਾਂਗੜ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ। ਇਹ ਹਦਾਇਤਾਂ ਸਰਕਾਰ ਵਲੋਂ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਹੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਨੂੰ ਹਰਾਉਣ ਦੇ ਲਈ ਹਮੇਸ਼ਾ ਆਪਣੇ ਮੂੰਹ ‘ਤੇ ਮਾਸਕ ਲਗਾ ਕੇ ਰੱਖਿਆ ਜਾਵੇ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ।
ਇਸ ਮੌਕੇ ਵੱਖ-ਵੱਖ਼ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡਾਂ ਤੋਂ ਆਈਆਂ ਪੰਚਾਇਤਾਂ ਤੇ ਆਮ ਲੋਕ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।