ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਗਿਆ ਜਾਗਰੂਕ
October 9th, 2020 | Post by :- | 177 Views

ਬਠਿੰਡਾ, 9 ਅਕਤੂਬਰ  (ਬਾਲ ਕ੍ਰਿਸ਼ਨ ਸ਼ਰਮਾ)  ਸਮਾਜਿਕ ਨਿਆਂ ਤੇ ਅਧਿਕਾਰਤਾ ਸਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਕੰਪੇਨ ਤਹਿਤ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ ਤੇਅਵਾਸਪ੍ਰੀਤ ਕੌਰ ਤੇ ਸਿਵਲ ਸਰਜਨ ਡਾ ਅਮਰੀਕ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਚਲ ਰਹੇ ਓਟ ਸੈਂਟਰ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਨਸ਼ਾ ਮੁਕਤ ਭਾਰਤ ਕੰਪੇਨ ਬਠਿੰਡਾ ਦੇ ਮੈਬਰ ਸੈਕਟਰੀ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਅਵਸਪ੍ਰੀਤ ਵਲੋਂ ਇਸ ਮੁਹਿੰਮ ਪ੍ਰਤੀ ਵਿਸਥਾਰ ਪੂਰਵਕ ਜਾਣਕਾਰੀ ਦਿਤੀ ਗਈ ਤੇ ਨਸ਼ਿਆ ਵਿਰੱਧ ਇਕ ਲੋਕ ਲਹਿਰ ਖੜੀ ਕਰਨ ਦਾ ਸੱਦਾ ਦਿੱਤਾ ਗਿਆ ਇਸ ਦੌਰਾਨ ਸਿਵਲ ਸਰਜਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਉਨਾਂ ਦਾ ਪੂਰਾ ਸਟਾਫ ਨਸ਼ੇ ਛੱਡਣ ਵਾਲੇ ਮਰੀਜ਼ਾਂ ਦੀ ਹਰ ਸੰਭਵ ਮਦਦ ਲਈ ਤਿਆਰ ਹੈ
ਕੰਪੇਨ ਦੇ ਮੈਂਬਰ ਸ੍ਰੀ ਜਸਕਰਨ ਸਿੰਘ ਸਿਵੀਆਂ ਵੱਲੋਂ ਨਸ਼ਿਆਂ ਦੇ ਮਨੁੱਖ ਅਤੇ ਸਮਾਜ ਦੇ ਉੱਤੇ ਪੈ ਰਹੇ ਬੁਰੇ ਪ੍ਰਭਾਵ ਪ੍ਰਤੀ ਬਹੁਤ ਹੀ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ ਗਿਆ ਕਿ ਕਿਸ ਤਰਾਂ ਨਸ਼ਿਆ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ ਤੇ ਅਨੇਕਾਂ ਜਿੰਦਗੀਆਂ ਮੌਤ ਦੇ ਮੂੰਹ ਵਿੱਚ ਜਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਬਰਬਾਦ ਕਰ ਰਹੀਆਂ ਹਨ
ਇਸ ਮੌਕੇ ਮਨੋਰੋਗ ਮਾਹਰ ਡਾ ਅਰੁਨ ਬਾਂਸਲ, ਮਨੈਜਰ ਰੀਹੈਬਲੀਟੇਸ਼ਨ ਸੈਂਟਰ ਰੂਪ ਸਿੰਘ ਮਾਨ ਵੱਲੋਂ ਵੀ ਨਸ਼ਿਆ ਵਿਰੱਧ ਲਾਮਬੰਧ ਹੋ ਕੇ ਲੜਨ ਦਾ ਸੱਦਾ ਦਿੱਤਾ ਗਿਆ ਇਸ ਮੌਕੇ ਸਿਵਲ ਹਸਪਤਾਲ ਦੇ ਓਟ ਸੈਂਟਰ ਦੇ ਨੁਮਾਂਇੰਦੇ ਤੇ ਸਮੂਹ ਸਟਾਫ ਹਾਜ਼ਰ ਸੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।