ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ ਡੇਅਰੀ ਵਿਕਾਸ ਵਿਭਾਗ ਵਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ ਅਤੇ ਵਿਭਾਗੀ ਸਹੂਲਤਾਂ ਦਾ ਲਾਭ ਉਠਾਓ
October 12th, 2020 | Post by :- | 33 Views
ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ ਡੇਅਰੀ ਵਿਕਾਸ ਵਿਭਾਗ ਵਲੋਂ ਦਿੱਤੀ ਜਾਂਦੀ ਆਨ-ਲਾਈਨ ਸਿਖਲਾਈ ਅਤੇ ਵਿਭਾਗੀ ਸਹੂਲਤਾਂ ਦਾ ਲਾਭ ਉਠਾਓ

ਅੰਮ੍ਰਿਤਸਰ 10 ਅਕਤੂਬਰ (ਮਨਬੀਰ ਸਿੰਘ) ਕੋ 19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ਼ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੋਤ ਆਈ ਹੈ ।ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ। ਇਸ ਖੜੋਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ ਮਿਤੀ 19 ਅਕਤੂਬਰ 2020 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕਰੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ।ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖ਼ੁਰਾਕ, ਨਸਲ ਸੁਧਾਰ, ਸਾਂਭਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ-19 ਮਹਾਂਮਾਰੀ ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਦਿੱਤਾ ਕਿ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਜਾਂ ਜ਼ਿਲ੍ਹੇ ਦੇ ਡਿਪਟੀ ਡਿਪਟੀ ਡਾਇਰੈਕਟਰ ਡੇਅਰੀ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖ਼ਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸ਼ੂ ਖਰੀਦਣ ਲਈ ਕਰਜ਼ੇ ਦੀ ਸਹੂਲਤ ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰਜ ਕੱਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੁਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਓ।
ਕਸ਼ਮੀਰ ਸਿੰਘ ਗੁਰਾਇਆ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰ:01832263083 ਜਾਂ 94172-53381 ਤੇ ਸੰਪਰਕ ਕੀਤਾ ਜਾ ਸਕਦਾ ਹੈ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।