ਕੈਬਨਿਟ ਮੰਤਰੀ ਸੋਨੀ ਨੇ ਫਾਗਿੰਗ ਮਸ਼ੀਨਾਂ ਖਰੀਦਣ ਲਈ 2 ਲੱਖ ਰੁਪਏ ਦਾ ਚੈਕ ਵਾਰਡ ਨੰ: 57 ਅਤੇ 61 ਨੂੰ ਕੀਤਾ ਭੇਂਟ
October 16th, 2020 | Post by :- | 40 Views

 

ਅੰਮ੍ਰਿਤਸਰ, 16 ਅਕਤੂਬਰ: (ਮਨਬੀਰ ਸਿੰਘ)

ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਡੰਕ ਤੋਂ ਬਚਾਉਣ ਲਈ ਜਿਥੇ ਨਗਰ ਨਿਗਮ ਵੱਲੋਂ ਹਰੇਕ ਵਾਰਡਾਂ ਵਿੱਚ ਫਾਗਿੰਗ ਕਰਵਾਈ ਜਾ ਰਹੀ ਹੈ ਉਥੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 57 ਅਤੇ ਵਾਰਡ ਨੰ: 61 ਵਿੱਚ ਵਧੇਰੇ ਫਾਗਿੰਗ ਕਰਵਾਉਣ ਲਈ ਨਵੀਂਆਂ ਮਸ਼ੀਨਾਂ ਖਰੀਦਣ ਲਈ 2 ਲੱਖ ਰੁਪਏ ਦਾ ਚੈਕ ਵਾਰਡਾਂ ਦੇ ਕੌਂਸਲਰਾਂ ਨੂੰ ਭੇਂਟ ਕੀਤਾ।

ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਕੋਸ਼ਿਸ਼ਾ ਸਦਕਾ ਹੀ ਅਸੀਂ ਕਰੋਨਾ ਮਹਾਂਮਾਰੀ ਤੇ ਜਿੱਤ ਪਾਉਣ ਤੇ ਕਾਮਯਾਬ ਹੋ ਰਹੇ ਹਾਂ ਅਤੇ ਹੁਣ ਸ਼ਹਿਰ ਵਿੱਚ ਕਰੋਨਾ ਮਰੀਜਾਂ ਦੀ ਗਿਣਤੀ ਕਾਫੀ ਘੱਟ ਹੋ ਗਈ ਹੈ। ਉਨਾਂ ਕਿਹਾ ਕਿ ਹੁਣ ਜਿਲੇ ਵਿੱਚ ਡੇਂਗੂ ਆਪਣੇ ਪੈਰ ਪਸਾਰ ਰਿਹਾ ਹੈ ਜਿਸ ਨੂੰ ਰੋਕਣ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਵਲੋਂ ਵੀ ਪੁਖਤਾ ਪ੍ਰਬੰੈਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਕੂਲਰਾਂ ਵਿੱਚ, ਗਮਲਿਆਂ ਅਤੇ ਹੋਰ ਸਥਾਨਾਂ ਤੇ ਪਾਣੀ ਖੜਾ ਨਾ ਹੋਣ ਦੇਣ ਜਿਸ ਨਾਲ ਮੱਛਰ ਦੀ ਪੈਦਾਵਰ ਹੋ ਸਕੇ। ਉਨਾਂ ਕਿਹਾ ਕਿ ਜਿਲਾ ਪ੍ਰਸਾਸ਼ਨ ਵੱਲੋਂ ਵੀ ਡੇਂਗੂ ਦੇ ਖਾਤਮੇ ਲਈ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ।

ਸ੍ਰੀ ਸੋਨੀ ਨੇ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਬੁਖਾਰ ਹੋਵੇ ਤਾਂ ਉਹ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਟੈਸਟ ਕਰਵਾਉਣ।

ਇਸ ਮੌਕੇ ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਗੁਰਦੇਵ ਸਿੰਘ ਦਾਰਾ, ਸ੍ਰੀ ਸਰਬਜੀਤ ਸਿੰਘ ਲਾਟੀ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।