ਕਿਸਾਨ ਜੱਥੇਬੰਦੀਆਂ ਦੇ ਸੱਦੇ ਤੇ ਅੱਜ ਸੈਂਕੜੇ ਕਿਸਾਨ ਆਲ ਇੰਡੀਆ ਕਿਸਾਨ ਸਭਾ ਅਤੇ ਸਬਜ਼ੀ ਉਤਪਾਦਕ ਕਿਸਾਨ ਜੱਥੇਬੰਦੀ ਕਿਸਾਨ ਜੱਥੇਬੰਦੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ।
October 17th, 2020 | Post by :- | 83 Views
ਕਿਸਾਨ ਜੱਥੇਬੰਦੀਆਂ ਦੇ ਸੱਦੇ ਤੇ ਅੱਜ ਸੈਂਕੜੇ ਕਿਸਾਨਾਂ ਆਲ ਇੰਡੀਆ ਕਿਸਾਨ ਸਭਾ ਅਤੇ ਸਬਜ਼ੀ ਉਤਪਾਦਕ ਕਿਸਾਨ ਜੱਥੇਬੰਦੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।
ਜੰਡਿਆਲਾ ਗੁਰੂ ਕੁਲਜੀਤ ਸਿੰਘ

; ਕਿਸਾਨ ਜਥੇਬੰਦੀਆਂ ਦੇ ਸੱਦੇ ਉੱਪਰ ਅੱਜ   ਸੈਕੜੇਂ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਸਭਾ ਅਤੇ ਸਬਜੀ ਉੱਤਪਾਦਿਕ ਕਿਸਾਨ ਜਥੇਬੰਦੀ ਦੇ ਸੱਦੇ ਉੱਪਰ ਨਵਾਂ ਪਿੰਡ ਵਿਖੇ  ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।  ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਵਿਰੋਧੀ ਕਨੂੰਨਾਂ  ਖਿਲਾਫ ਪੰਜਾਬ ਅੰਦਰ ਚੱਲ ਰਹੇ ਅੰਦੋਲਨ  ਸਬੰਧੀ ਗੱਲਬਾਤ ਕਰਨ ਲਈ   ਕਿਸਾਨ ਆਗੂਆਂ ਨੂੰ  ਦਿੱਲੀ ਸੱਦ ਕਿ ਬੇਇਜਤ ਕਰਨ ਅਤੇ ਗੱਲਬਾਤ ਤੋਂ ਭੱਜਣ ਦੇ ਖਿਲਾਫ  ਪ੍ਰਧਾਨ ਮੰਤਰੀ  ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰਿਆਂ ਰਾਹੀਂ ਅਵਾਜ ਬੁਲੰਦ ਕੀਤੀ। ਅੱਜ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਕਾ, ਲੱਖਬੀਰ ਸਿੰਘ ਨਿਜਾਮ ਪੁਰ,ਭੁਪਿੰਦਰ ਸਿੰਘ ਤੀਰਥ ਪੁਰਾ,ਕੁਲਦੀਪ ਸਿੰਘ ਫਤਿਹ ਪੁਰ,ਤਰਸੇਮ ਸਿੰਘ ਨੰਗਲ ਧਰਮਿੰਦਰ ਸਿੰਘ ਕਿਲ੍ਹਾ, ਜਸਪਾਲ ਸਿੰਘ ਨਬੀਪੁਰ, ਤਰਸੇਮ ਸਿੰਘ ਨੰਗਲ, ਕਰਨੈਲ ਸਿੰਘ ਨਵਾਂ ਪਿੰਡ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਭਾਂਜ ਦੇਣ ਲਈ ਕਿਸਾਨ ਅੰਦੋਲਨ ਜਿੱਤ ਤੱਕ ਜਾਰੀ ਰੱਖਣ ਦਾ ਪ੍ਰਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਲਕੀਅਤ ਸਿੰਘ ਮੱਖਣਵਿੰਡੀ,ਬਲਦੇਵ ਸਿੰਘ ਅਤੇ ਹਰਜੀਤ ਸਿੰਘ ਨਿਜਾਮ ਪੁਰ,ਤਰਸੇਮ ਸਿੰਘ,ਪਰਮਜੀਤ ਸਿੰਘ ਫਤਿਹ ਪੁਰ,ਜਸਵਿੰਦਰ ਸਿੰਘ ਨਬੀਪੁਰ,ਹਰਦੇਵ ਸਿੰਘ ਮਾਲੋਵਾਲ,ਜਗਤਾਰ ਸਿੰਘ ਛਾਪਾ, ਸਵਰਨ ਸਿੰਘ ਕਿਲਾ,ਆਦਿ ਹਾਜਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।