ਦਫਤਰ ਜ਼ਿਲਾ ਲੋਕ ਸੰਪਰਕ ਅਫਸਰ,ਅੰਮ੍ਰਿਤਸਰ ਸੋਨੀ ਵੱਲੋਂ ਅੰਮਿ੍ਰਤਸਰ ਵਿਚ 125 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੇ ਸ਼ਹਿਰਾਂ ਦਾ ਵਿਕਾਸ ਜਾਰੀ-ਸੋਨੀ
October 24th, 2020 | Post by :- | 416 Views

 

 

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

 

ਅੰਮ੍ਰਿਤਸਰ 24 ਅਕਤੂਬਰ ( ਮਨਬੀਰ ਸਿੰਘ)-ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਦੀ ਅਗਵਾਈ ਹੇਠ ਅੱਜ ਅੰਮਿ੍ਰਤਸਰ ਵਿਚ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਸਰੇ ਪੜਾਅ ਅਧੀਨ 125 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਸਥਾਨਕ ਮਾਲ ਰੋਡ ਸਕੂਲ ਵਿਚ ਕਰਵਾਏ ਸਮਾਗਮ, ਜਿਸ ਵਿਚ ਇੰਟਰਨੈਟ ਜ਼ਰੀਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ ਅਤੇ ਸਾਰੇ ਪੰਜਾਬ ਦੇ ਸ਼ਹਿਰੀ ਹਲਕਿਆਂ ਲਈ ਕਰੀਬ 11000 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਵਿਚ ਸ੍ਰੀ ਸੋਨੀ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਨੇ ਅੰਮਿ੍ਰਤਸਰ ਵਿਚ 125 ਕਰੋੜ ਰੁਪਏ ਨਾਲ ਹੋਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖਿਆ। ਇਸ ਮੌਕੇ ਕਾਰਪੋਰੇਸ਼ਨ ਵਿਚ ਚੱਲ ਰਹੇ ਕੰਮਾਂ ਦੇ ਵਿਸਥਾਰਤ ਵੇਰਵੇ ਦੱਸਦਾ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦੀ 40 ਫੀਸਦੀ ਅਬਾਦੀ ਸ਼ਹਿਰਾਂ ਵਿਚ ਵੱਸਦੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ ਕਿ ਸਾਡੇ ਸ਼ਹਿਰ ਦੇਸ਼ ਦੇ ਖੂਬਸੂਰਤ ਸ਼ਹਿਰ ਬਣਨ। ਉਨਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਮੁੱਖ ਮੰਤਰੀ ਨੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ।
ਉਨਾਂ ਦੱਸਿਆ ਕਿ ਅੱਜ ਅੰਮਿ੍ਰਤਸਰ ਵਿਚ ਜਿਹੜੇ ਕੰਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਉਨਾਂ ਵਿਚ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਦੀ ਮੁੜ ਉਸਾਰੀ, 24 ਘੰਟੇ ਪਾਣੀ ਦੀ ਸਪਲਾਈ, ਸੀਵਰੇਜ ਦੀ ਸਹੂਲਤ ਅਤੇ ਨਵੀਨੀਕਰਨ ਦਾ ਕੰਮ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਨਗਰ ਨਿਗਮ ਅੰਮਿ੍ਰਤਸਰ ਨੂੰ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਪਹਿਲੇ ਪੜਾਅ ਵਿਚ 15 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਅੱਜ ਅੰਮਿ੍ਰਤਸਰ ਦੀਆਂ ਨਗਰ ਕੌਸਲਾਂ ਜਿਵੇਂ ਕਿ ਅਜਨਾਲਾ, ਜੰਡਿਆਲਾ ਗੁਰੂ, ਰਮਦਾਸ ਅਤੇ ਰਾਜਾਸਾਂਸੀ ਵਿਚ ਵੀ 106.43 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਅਜਨਾਲਾ, ਜੰਡਿਆਲਾ ਗੁਰੂ, ਰਾਜਾਸਾਂਸੀ, ਮਜੀਠਾ, ਰਈਆ ਅਤੇ ਰਮਦਾਸ ਨਗਰ ਕੌਂਸਲਾਂ ਵਿਚ ਪੰਜਾਬ ਸਰਕਾਰ ਵੱਲੋਂ 3337.31 ਲੱਖ ਰੁਪਏ ਦੇ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਬਿਨਾਂ ਰੁਕੇ ਜਾਰੀ ਹੈ।
ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਇਸ ਨੂੰ ਸ਼ਹਿਰੀ ਵਿਕਾਸ ਲਈ ਵੱਡਾ ਹੰਭਲਾ ਦੱਸਦੇ ਕਿਹਾ ਕਿ ਇਹ ਪਿਛਲੇ 10 ਸਾਲਾਂ ਦਾ ਖਲਾਅ ਪੂਰਾ ਹੋਵੇਗਾ। ਸ੍ਰੀ ਸੁਨੀਲ ਦੱਤੀ ਨੇ ਦੱਸਿਆ ਕਿ ਅੰਮਿ੍ਰਤਸਰ ਨੂੰ ਨਹਿਰਾਂ ਤੋਂ ਪੀਣ ਵਾਲੇ ਪ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਤੇ ਪੌਸ਼ਟਿਕ ਪੀਣ ਵਾਲਾ ਪਾਣੀ ਮਿਲੇਗਾ, ਉਥੇ ਜ਼ਮੀਨਦੋਜ਼ ਪਾਣੀ ਦੀ ਵੀ ਬਚਤ ਹੋਵੇਗੀ। ਉਨਾਂ ਇਸ ਵੱਡੇ ਕਦਮ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਇਸ ਨੂੰ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨਾ ਦੱਸਿਆ ਕਿ ਇਸ ਨਾਲ ਸ਼ਹਿਰਾਂ ਦੀ ਕਾਇਆ ਕਲਪ ਹੋਵੇਗੀ। ਉਨਾਂ ਕਿਹਾ ਕਿ ਅੱਜ ਦੀ ਇਸ ਸ਼ੁਰੂਆਤ ਨੇ ਦੱਸ ਦਿੱਤਾ ਕਿ ਕੈਪਟਨ ਸਾਹਿਬ ਕਹਿਣੀ ਤੇ ਕਰਨੀ ਦੇ ਪੂਰੇ ਹਨ।
ਇਸ ਮੌਕੇ ਮੇਅਰ ਸ. ਕਰਮਜੀਤ ਸਿੰਘ ਰਿੰਟੂ, ਜਿੰਨਾ ਨੇ ਪੰਜਾਬ ਦੇ ਮੇਅਰਾਂ ਵੱਲੋਂ ਰਾਜ ਪੱਧਰੀ ਸਮਾਗਮ ਨੂੰ ਵੀ ਸੰਬੋਧਨ ਕੀਤਾ ਨੇ ਮੁੱਖ ਮੰਤਰੀ ਨੂੰ ਅੱਜ ਵੱਡੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਧੰਨਵਾਦ ਕੀਤਾ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਹਿਲੀ ਵਾਰ ਸ਼ਹਿਰਾਂ ਦਾ ਚੌਤਰਫਾ ਵਿਕਾਸ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੰਮਿ੍ਰਤਸਰ ਨੂੰ ਰਾਵੀ ਦਰਿਆ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਕਰੀਬ 2200 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ ਜਾ ਚੁੱਕੀ ਹੈ, ਜੋ ਕਿ ਵੱਡਾ ਮਾਨਵੀ ਕਦਮ ਹੈ। ਚੇਅਰਮੈਨ ਸ੍ਰੀ ਦਿਨੇਸ਼ ਬੱਸੀ ਨੇ ਇੰਨਾਂ ਵਿਕਾਸ ਕੰਮਾਂ ਦੀ ਸ਼ੁਰੂਆਤ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਉਹ ਕੇਵਲ ਪਾਣੀਆਂ ਜਾਂ ਕਿਰਸਾਨੀ ਦੇ ਰਾਖੇ ਨਹੀਂ, ਬਲਕਿ ਸਮੁੱਚੇ ਪੰਜਾਬ ਦੇ ਰਾਖੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਵਧੀਕ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਡਿਪਟੀ ਡਾਇਰੈਕਟਰ ਸ੍ਰੀ ਰਜਤ ਉਬਰਾਏ, ਸ੍ਰੀ ਅਦਿੱਤਿਆ ਦੱਤੀ, ਐਸ ਡੀ ਐਮ ਸ੍ਰੀ ਵਿਕਾਸ ਹੀਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ—ਮਾਲ ਰੋਡ ਸਕੂਲ ਵਿਚ ਅੰਮਿ੍ਰਤਸਰ ਦੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਦੇ ਸ੍ਰੀ ਓ ਪੀ ਸੋਨੀ। ਨਾਲ ਹਨ ਸ. ਗੁਰਜੀਤ ਸਿੰਘ ਔਜਲਾ, ਮੇਅਰ ਸ. ਕਰਮਜੀਤ ਸਿੰਘ ਰਿੰਟੂ, ਸ੍ਰੀ ਸੁਨੀਲ ਦੱਤੀ, ਸ. ਇੰਦਰਬੀਰ ਸਿੰਘ ਬੁਲਾਰੀਆ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਚੇਅਰਮੈਨ ਸ੍ਰੀਮਤੀ ਮਮਤਾ ਦੱਤਾ, ਚੇਅਰਮੈਨ ਸ੍ਰੀ ਦਿਨੇਸ਼ ਬੱਸੀ, ਸ੍ਰੀ ਹਿਮਾਸ਼ੂੰ ਅਗਰਵਾਲ ਤੇ ਸ੍ਰੀ ਸੰਦੀਪ ਰਿਸ਼ੀ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review