ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦਾ ਸਮਾਗਮ 31 ਅਕਤੂਬਰ ਨੂੰ-ਵਧੀਕ ਡਿਪਟੀ ਕਮਿਸ਼ਨਰ
October 26th, 2020 | Post by :- | 63 Views

ਅੰਮ੍ਰਿਤਸਰ 26 ਅਕਤੂਬਰ:(ਮਨਬੀਰ ਸਿੰਘ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 31 ਅਕਤੂਬਰ ਨੂੰ ਸ੍ਰੀ ਰਾਮ ਤੀਰਥ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਇਸੇ ਹੀ ਦਿਨ ਪੰਜਾਬ ਸਰਕਾਰ ਵੱਲੋਂ ਭਗਵਾਨ ਮਹਾਂਰਿਸ਼ੀ ਵਾਲੀਮੀਕਿ ਜੀ ਦੇ ਪੰਜਾਬ ਭਰ ਵਿੱਚ 100 ਤੋਂ ਵੱਧ ਸਥਾਨਾਂ ਤੇ ਵਰਚੂਅਲ ਸਮਾਗਮ ਕਰਵਾਏ ਜਾਣਗੇ।

ਸਮਾਗਮ ਦੇ ਅਗੇਤੇ ਪ੍ਰਬੰਧਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹੋਇਆ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਜ਼ਰੀਏ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨਾਂ ਦੱਸਿਆ ਕਿ ਸਮਾਗਮ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਨੇਪਰੇ ਚਾੜਣ ਲਈ ਵੱਖ ਵੱਖ ਵਿਭਾਗਾਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅੱਜ ਹੀ ਸਰੋਵਰ ਦੀ ਸਾਫ ਸਫਾਈ ਨੂੰ ਯਕੀਨੀ ਬਣਾਉਣ ਅਤੇ ਸੀ: ਸੀ: ਟੀ: ਵੀ ਕੈਮਰਿਆਂ ਦਾ ਨਰੀਖਣ ਵੀ ਕਰਨ ਕਿ ਉਹ ਠੀਕ ਠਾਕ ਚੱਲ ਰਹੇ ਹਨ । ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ 29 ਅਕਤੂਬਰ ਤੱਕ ਮੰਦਿਰ ਦੀ ਸਾਫ ਸਫਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ ਹੋ ਜਾਣਾ ਚਾਹੀਦਾ ਹੈ। ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਉਣ। ਉਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸੁਰੱਖਿਆ ਅਤੇ ਟ੍ਰੈਫਿਕ ਦੇ ਸਚਾਰੂ ਪ੍ਰਬੰਧ ਕੀਤੇ ਜਾਣ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੀਡੀਓ ਕਾਨਫਰੰਸ ਰਾਹੀਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ਅਤੇ 31 ਅਕਤੂਬਰ ਵਾਲੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਵੀ ਆਉੋਣਗੀਆਂ। ਉਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਰਾਮ ਤੀਰਥ ਵਿਖੇ ਮੈਡੀਕਲ ਟੀਮਾਂ ਦੀ ਡਿਊਟੀ ਲਗਾਈ ਜਾਵੇ ਅਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕਰੀਨਿੰਗ ਦੇ ਨਾਲ ਨਾਲ ਸੈਨੇਟਾਈਜ ਵੀ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਐਸ: ਡੀ: ਐਮ ਅਜਨਾਲਾ ਸ੍ਰੀ ਦੀਪਕ ਭਾਟੀਆ, ਮਹਾਂਰਿਸ਼ੀ ਵਾਲਮੀਕਿ ਟਰੱਸਟ ਦੇ ਜਰਨਲ ਮੈਨੇਜਰ ਸ੍ਰੀ ਪੀ ਕੁਮਾਰ, ਬੀ: ਡੀ: ਪੀ: ਓ ਅਮਨਦੀਪ ਸ਼ਰਮਾ ਅਤੇ ਸ੍ਰੀ ਪਵਨ ਕੁਮਾਰ, ਤਹਿਸੀਲਦਾਰ ਅਜਨਾਲਾ ਹਰਫੂਲ ਸਿੰਘ ਗਿੱਲ, ਨਾਇਬ ਤਹਿਸੀਲਦਾਰ ਸ੍ਰੀ ਜਸਬੀਰ ਸਿੰਘ, ਸ੍ਰੀ ਬੱਬੀ ਪਹਿਲਵਾਲ, ਸ੍ਰੀ ਸ਼ੱਸ਼ੀ ਗਿੱਲ, ਸ੍ਰੀ ਪਵਨ ਦਰਾਵਿਡ, ਸ੍ਰੀ ਕੁਮਾਰ ਦਰਸ਼ਨ, ਸ੍ਰੀ ਕਮਲ ਨਾਹਰ, ਸ੍ਰੀ ਸ਼ਕਤੀ ਕਲਿਆਣ ਤੋਂ ਇਲਾਵਾ ਵਾਲਮੀਕਿ ਸੰਸਥਾ ਦੇ ਵੱਖ ਵੱਖ ਆਗੂ ਵੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।