ਗੁਰਪ੍ਰੀਤ ਕਾਂਗੜ ਨੇ 624.76 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
November 1st, 2020 | Post by :- | 71 Views

 

(ਬਠਿੰਡਾ), 1 ਨੋਵ ( ਬਾਲ ਕ੍ਰਿਸ਼ਨ ਸ਼ਰਮਾ ) : ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਹੈ। ਵਿਕਾਸ ਕਾਰਜਾਂ ਰਾਹੀਂ ਪੇਂਡੂ ਤੇ ਸ਼ਹਿਰੀ ਖੇਤਰਾਂ ਦੀ ਨੁਹਾਰ ਬਦਲੀ ਜਾਵੇਗੀ। ਇਨਾਂ ਗੱਲਾਂ ਦਾ ਪ੍ਰਗਟਾਵਾਂ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲੇ ਦੀ ਤਹਿਸੀਲ ਰਾਮਪੁਰਾ ਫੂਲ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨਾਂ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ ‘ਤੇ ਤਕਰੀਬਨ 624.76 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਕੈਬਨਿਟ ਮੰਤਰੀ ਸ. ਕਾਂਗੜ ਨੇ ਫੂਲ ਟਾਊਨ ਵਿਖੇ 94.82 ਲੱਖ ਅਤੇ ਭਾਈ ਰੂਪਾ ਵਿਖੇ 176.11 ਲੱਖ ਦੀ ਲਾਗਤ ਨਾਲ ਬਨਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਤੋਂ ਇਲਾਵਾ ਉਨਾਂ ਰੂਰਲ ਅਰਬਨ ਮਿਸ਼ਨ ਅਧੀਨ ਪਿੰਡ ਗੁੰਮਟੀ ਕਲਾਂ 195.75 ਲੱਖ ਤੇ ਸਲਾਬਤਪੁਰਾ ਵਿਖੇ 158.08 ਲੱਖ ਰੁਪਏ ਦੀ ਨਾਲ ਬਨਣ ਵਾਲੇ ਜਲ ਘਰਾਂ ਦਾ ਵੀ ਨੀਂਹ ਪੱਥਰ ਰੱਖਿਆ।

ਇਸ ਤੋਂ ਪਹਿਲਾਂ ਸ. ਕਾਂਗੜ ਨੇ ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਦਿਵਸ ਮੌਕੇ ਵਾਲਮਿਕੀ ਭਾਈਚਾਰੇ ਵਲੋਂ ਵਾਲਮਿਕੀ ਮੰਦਰ ਰਾਮਪੁਰਾ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਮੌਜੂਦ ਵਾਲਮਿਕੀ ਭਾਈਚਾਰੇ ਤੇ ਸ਼ਹਿਰ ਵਾਸੀਆਂ ਨੂੰ ਭਗਵਾਨ ਵਾਲਮਿਕੀ ਜੀ ਦੇ ਜਨਮ ਦਿਵਸ ਦੀ ਵਧਾਈ ਵੀ ਦਿੱਤੀ। ਉਨਾਂ ਆਦਿ ਕਵੀ ਭਗਵਾਨ ਵਾਲਮਿਕੀ ਜੀ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਭਗਵਾਨ ਵਾਲਮਿਕੀ ਜੀ ਵਲੋਂ ਲਿਖੀ ਗਈ ਰਮਾਇਣ ਸੰਸਕ੍ਰਿਤ ਸਹਿਤ ਦਾ ਇੱਕ ਉਤਮ ਨਮੂਨਾ ਹੈ। ਇਸ ਦਾ ਸੰਸਾਰ ਦੀਆਂ ਅਨੇਕਾਂ ਭਸ਼ਾਵਾਂ ਵਿਚ ਅਨੁਵਾਦ ਵੀ ਉਪਲੱਬਧ ਹੈ।

ਇਸ ਤੋਂ ਪਹਿਲਾਂ ਸ. ਕਾਂਗੜ ਨੇ ਰਾਮਪੁਰਾ ਦੇ ਸਿਵਲ ਹਸਪਤਾਲ ਵਿਖੇ 108 ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਇਸ ਐਂਬੂਲੈਂਸ ਨਾਲ ਇਸ ਖੇਤਰ ਦੇ ਲੋਕਾਂ ਨੂੰ ਐਮਰਜੈਂਸੀ ਮੌਕੇ ਮੁਫ਼ਤ ਸਿਹਤ ਸੇਵਾਵਾਂ ਦੀ ਸਹੂਲਤ ਵਿੱਚ ਵਾਧਾ ਹੋਵੇਗਾ। ਇਸ ਮੌਕੇ ਐਸ.ਡੀ.ਐਮ. ਸ਼੍ਰੀ ਨਵਦੀਪ ਕੁਮਾਰ, ਐਸ.ਐਮ.ਓ. ਡਾ. ਨਰਿੰਦਰ ਬਾਂਸਲ, ਤਹਿਸੀਲਦਾਰ ਸ਼੍ਰੀ ਰਾਕੇਸ਼ ਕੁਮਾਰ, ਡਾ. ਸੀਮਾ ਗਰਗ, ਡਾ. ਭਾਨੂੰ ਪ੍ਰਿਆ, ਡਾ. ਆਰ.ਪੀ. ਸਿੰਘ, ਚੀਫ਼ ਫਾਰਮੇਸੀ ਅਫ਼ਸਰ ਪਵਨ ਕੁਮਾਰ, ਫ਼ਾਰਮੇਸੀ ਅਫ਼ਸਰ ਨਰੇਸ਼ ਕੁਮਾਰ ਤੇ ਹੋਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।