ਸਰਕਾਰੀ ਕੰਨਿਆ ਹਾਈ ਸਕੂਲ ਫੂਲ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
November 10th, 2020 | Post by :- | 51 Views

90 ਲੱਖ ਦੀ ਲਾਗਤ ਨਾਲ ਤਿਆਰ ਹੋਇਆ ਨਵਾਂ ਸਕੂਲ ਕੰਪਲੈਕਸ
ਬਠਿੰਡਾ, 11 ਨਵੰਬਰ (  ਬਾਲ ਕ੍ਰਿਸ਼ਨ )-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਮੱਲਾਂ ਮਾਰੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਸਿੱਖਿਆ ਮੁਹੱਇਆ ਕਰਵਾ ਰਹੇ ਹਨ ਅਤੇ ਸਹੂਲਤਾਂ ਪੱਖੋਂ ਵੀ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਵੀ ਤਰ•ਾਂ ਘੱਟ ਨਹੀਂ ਹਨ। ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਸਰਕਾਰੀ ਕੰਨਿਆ ਹਾਈ ਸਕੂਲ ਫੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਸਾਂਝੇ ਕੀਤੇ। ਉਨ•ਾਂ ਕਿਹਾ ਕਿ ਇਸ ਸਕੂਲ ਨੂੰ ਅਗਲੇ ਸੈਸ਼ਨ ਤੱਕ ਅਪਗਰੇਡ ਕਰਕੇ 10+2 ਬਣਵਾਇਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਸ. ਕਾਂਗੜ ਨੇ ਦੱਸਿਆ ਕਿ ਲਗਭਗ 2 ਏਕੜ ਅਤੇ 90 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਇਸ ਸਕੂਲ ਦੇ ਨਵੇਂ ਕੰਪਲੈਕਸ ਵਿੱਚ 11 ਨਵੇਂ ਕਲਾਸ ਰੂਮ, ਇੱਕ ਲਾਇਬਰੇਰੀ, ਇੱਕ ਆਰਟ ਐਂਡ ਕਰਾਫਟ ਰੂਮ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲ ਦੀ ਚਾਰਦਿਵਾਰੀ ਵੀ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਇਸ ਤਰ•ਾਂ ਇਸ ਸਕੂਲ ਨੂੰ ਕਿਸੇ ਵੀ ਤਰ•ਾਂ ਦੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਜੇਕਰ ਇਸ ਸਕੂਲ ਨੂੰ ਹੋਰ ਸਹੂਲਤਾਂ ਦੀ ਲੋੜ ਪੈਂਦੀ ਹੈ ਤਾਂ ਪਹਿਲ ਦੇ ਆਧਾਰ ਤੇ ਪੂਰੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਸ. ਗੁਰਪ੍ਰੀਤ ਕਾਂਗੜ ਨੇ ਸਰਕਾਰੀ ਸਕੂਲਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਇਆ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਜਿਆਦਾ ਪੜਿ•ਆ ਲਿਖਿਆ ਟੀਚਿੰਗ ਸਟਾਫ ਹੈ। ਇਸ ਕਾਰਨ ਹੁਣ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ•ਾਉਣ ਲਈ ਤਰਜ਼ੀਹ ਦੇ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਵੱਧ ਰਹੀ ਹੈ।
ਇਸ ਮੌਕੇ ਉਪ ਜ਼ਿਲ ਸਿੱਖਿਆ ਅਫ਼ਸਰ ਇਕਬਾਲ ਸਿੰਘ, ਸਕੂਲ ਦੀ ਮੁੱਖ ਅਧਿਆਪਕਾ ਰੇਖਾ ਰਾਣੀ ਤੋਂ ਇਲਾਵਾ ਸਕੂਲ ਦਾ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਦੇ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।