ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵੱਲੋਂ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸੰਬੰਧੀ ਰਾਜ ਪੱਧਰੀ ਸਮਾਰੋਹ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ
November 11th, 2020 | Post by :- | 40 Views

ਅੰਮ੍ਰਿਤਸਰ ਨਵੰਬਰ (ਮਨਬੀਰ ਸਿੰਘ)  ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵੱਲੋਂ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸੰਬੰਧੀ ਰਾਜ ਪੱਧਰੀ ਸਮਾਰੋਹ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੀਆਂ 14 ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਪਿੱਛਲੇ ਸਾਲ 2000 ਤੋਂ ਵੱਧ ਬਲੱਡ ਯੂਨਿਟਾਂ ਦਾ ਪ੍ਰਬੰਧ ਕਰਕੇ ਬਲੱਡ ਬੈਂਕਾਂ ਨੂੰ ਉਪਲਬੱਧ ਕਰਵਾਇਆ। ਇਸੇ ਤਰ੍ਹਾਂ 100 ਤੋਂ ਵੱਧ ਵਾਰ ਖੂਨ ਦਾਨ ਕਰਨ ਵਾਲੇ 17 ਪੁਰਸ਼ ਖੁਨਦਾਨੀਆਂ, 10 ਤੋਂ ਵੱਧ ਵਾਰ ਖੂਨਦਾਨ ਕਰਨ ਵਾਲੀਆਂ 24 ਮਹਿਲਾ ਖੂਨਦਾਨੀਆ, 6 ਬਲੱਡ ਬੈਂਕਾਂ, 1 ਮੈਡੀਕਲ ਕਾਲਜ ਤੇ 6 ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟਾਂ ਨੂੰ ਸਨਮਾਨਿਤ ਕੀਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।