ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ
November 15th, 2020 | Post by :- | 68 Views

ਬਾਬਾ ਬਕਾਲਾ ਸਾਹਿਬ 14 ਨਵੰਬਰ (ਮਨਬੀਰ ਸਿੰਘ ਧੁਲਕਾ) ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਵਿਖੇ ਬੰਦੀ ਛੋੜ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਹੈ

ਬੰਦੀ ਛੋੜ ਦਿਵਸ ਦੇ ਸਬੰਧ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਦਰਸ਼ਨ ਦਿਦਾਰੇ ਕੀਤੇ ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਸਾਹਿਬ ਵਿਖੇ ਦੀਵਾਨ ਸਜਾਏ ਗਏ ਅਤੇ ਸੰਗਤਾਂ ਹੁੰਮਹੁਮਾ ਕੇ ਪੁੱਜੀਆਂ ਸੰਗਤਾਂ ਵੱਲੋਂ ਗੁਰਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਦੀਪਮਾਲਾ ਵੀ ਕੀਤੀ ਗਈ ਇਸ ਮੌਕੇ   ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਤੇ ਚਲਦਿਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਬਜ਼ਾਰਾਂ ਵਿਚ ਰੌਣਕਾਂ ਦੇਖਣ ਨੂੰ ਮਿਲੀਆਂ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।