ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਕੀਤਾ ਜਾਵੇ ਪੂਰਾ-ਡਿਪਟੀ ਕਮਿਸ਼ਨਰ
November 19th, 2020 | Post by :- | 44 Views

 

ਮਹੀਨਾਵਾਰ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਬਠਿੰਡਾ, 19 ਨਵੰਬਰ(ਬਾਲ ਕ੍ਰਿਸ਼ਨ ਸ਼ਰਮਾ) : ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਰੀਵਿਊ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ ਅਤੇ ਮੁਕੰਮਲ ਹੋਏ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਮਾਂ ਕਰਵਾਏ ਜਾਣ। ਉਨਾਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਵੀ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਪ੍ਰਗਤੀ ਅਧੀਨ ਤੇ ਮੁਕੰਮਲ ਕੰਮਾਂ ਦੀਆਂ ਪ੍ਰਾਪਤ ਰਿਪੋਰਟਾਂ ਵਾਚਣ ਉਪਰੰਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਮਿੱਥੇ ਸਮੇਂ ਅਨੁਸਾਰ ਮੁਕੰਮਲ ਕਰਕੇ ਜਾਰੀ ਕੀਤੀ ਗਰਾਂਟ ਦੇ ਵਰਤੋਂ ਸਰਟੀਫ਼ਿਕੇਟ ਤੁਰੰਤ ਜਮਾਂ ਕਰਵਾਏ ਜਾਣ।

ਇਸ ਤੋਂ ਬਾਅਦ ਜ਼ਿਲਾ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਪ੍ਰੇਰਿਤ ਕਰਨ ਅਤੇ ਝੋਨੇ ਦੀ ਬਜਾਏ ਘੱਟ ਪਾਣੀ ਨਾਲ ਪੱਕਣ ਵਾਲੀਆਂ ਫ਼ਸਲਾਂ ਦੀ ਖੇਤੀ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੱਛੀ ਪਾਲਣ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵੀ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਪੇ੍ਰਰਿਤ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਅਭਿਨਵ ਗੋਇਲ, ਮੁੱਖ ਖੇਤੀਬਾੜੀ ਅਫ਼ਸਰ ਸ. ਬਹਾਦਰ ਸਿੰਘ ਅਤੇ ਕਾਰਜਕਾਰੀ ਇੰਜਨੀਅਰ ਸ਼੍ਰੀ ਟੇਕ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।