ਪੈਡਿੰਗ ਕੇਸਾਂ ਦਾ ਕੀਤਾ ਜਾਵੇ ਜਲਦ ਨਿਪਟਾਰਾ-ਡਿਪਟੀ ਕਮਿਸ਼ਨਰ
November 19th, 2020 | Post by :- | 46 Views

 

ਪਾਰਟਿਸ਼ਨ ਤੇ ਨਿਸ਼ਾਨਦੇਹੀ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਹੋਵੇ ਹੱਲ

ਬਠਿੰਡਾ, 19 ਨਵੰਬਰ (ਬਾਲ ਕ੍ਰਿਸ਼ਨ ਸ਼ਰਮਾ ): ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੈਂਡਿੰਗ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਉਨਾਂ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਏ ਜਾਣ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੇ ਈ-ਆਫ਼ਿਸ ਸਾਫ਼ਟਵੇਅਰ ‘ਤੇ ਦਫ਼ਤਰੀ ਕੰਮ ਕਰਨਾ ਯਕੀਨੀ ਬਣਾਇਆ ਜਾਵੇ।

ਸ਼੍ਰੀ ਬੀ. ਸ੍ਰੀਨਿਵਾਸਨ ਨੇ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੈਂਡਿੰਗ ਕੇਸਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨਾਂ ਕਿਹਾ ਕਿ ਹਰ ਕਿਸਮ ਦੇ ਬਕਾਇਆਂ ਨੂੰ ਵੀ ਜਲਦ ਨਿਬੇੜਿਆ ਜਾਵੇ ਤੇ ਰਿਕਵਰੀ ਵਸੂਲ ਕੀਤੀ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਪੂਰਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪਾਰਟਿਸ਼ਨ ਅਤੇ ਨਿਸ਼ਾਨਦੇਹੀ ਕੇਸ ਮਿੱਥੇ ਸਮੇਂ ‘ਤੇ ਪੂਰੇ ਕੀਤੇ ਜਾਣ। ਬਕਾਇਆ ਪਈ ਪੈਂਡੈਂਸੀ ਨੂੰ ਜਲਦ ਪੂਰਾ ਕੀਤਾ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਜ਼ਿਲਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ਼ ਰਾਣੀ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਤਹਿਸੀਲਦਾਰ ਮੌੜ ਤੇ ਤਲਵੰਡੀ ਸਾਬੋ ਸ਼੍ਰੀ ਪਵਨ ਗੁਲਾਟੀ, ਤਹਿਸੀਲਦਾਰ ਰਾਮਪੁਰਾ ਸ਼੍ਰੀ ਰਾਕੇਸ਼ ਕੁਮਾਰ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।