ਸੇਂਟ ਸੋਲਜਰ ਇਲਿਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਵਿੱਖੇ ਸ਼ਹੀਦ ਭਗਤ ਸਿੰਘ ,ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।
March 23rd, 2026 | Post by :- | 40 Views

  ਸੇਂਟ ਸੋਲਜਰ ਇਲਿਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਵਿੱਖੇ ਸ਼ਹੀਦ ਭਗਤ ਸਿੰਘ ,ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।

ਜੰਡਿਆਲਾ ਗੁਰੂ ਕੁਲਜੀਤ ਸਿੰਘ

 

ਸੇਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਚ ਸਾਡੇ ਦੇਸ਼ ਦੇ ਹੀਰੋ, ਸੁਤੰਤਰਤਾ ਸੰਗਰਾਮੀ, ਆਜ਼ਾਦੀ ਦੇ ਪਰਵਾਨੇ, ਦੇਸ਼ ਦੀ ਆਜ਼ਾਦੀ ਲਈ ਜਾਨਾਂ ਮਾਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਿਵ ਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨਾਂ ਦੀ ਬਹਾਦਰੀ ਦੇਸ਼ ਭਗਤੀ ਅਤੇ ਨਿਡਰਤਾ ਸਾਡੇ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗੀ। ਇਸ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ:ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਦੇਸ਼ ਪ੍ਰਤੀ ਸੱਚੀ ਨਿਸ਼ਠਾ ,ਅਨੁਸ਼ਾਸਨ ਅਤੇ ਏਕਤਾ ਦਾ ਪਾਠ ਪੜਾਉਂਦੀ ਹੈ। ਸਾਨੂੰ ਸ਼ਹੀਦਾਂ ਦੇ ਦਰਸਾਏ ਰਸਤੇ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਓ ਅਸੀਂ ਸਭ ਇਹ ਸੰਕਲਪ ਕਰੀਏ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਇਮਾਨਦਾਰੀ ਅਤੇ ਮਿਹਨਤ ਨਾਲ ਆਪਣਾ ਯੋਗਦਾਨ ਦੇਵਾਂਗੇ। ਇਸ ਮੌਕੇ ਤੇ ਪ੍ਰਿੰਸੀਪਲ ਡਾ: ਅਮਰਪ੍ਰੀਤ ਕੌਰ ਜੀ ਨੇ ਕਿਹਾ ਕਿ ਆਓ ਅਸੀਂ ਆਪਣੇ ਬੱਚਿਆਂ ਨੂੰ ਵੀ ਸ਼ਹੀਦਾਂ ਦੀ ਜੀਵਨੀ ਤੋਂ ਜਾਣੂ ਕਰਾਈਏ ਕਿਤੇ ਅਜਿਹਾ ਨਾ ਹੋਵੇ ਕਿ ਸਾਡੀ ਆਉਣ ਵਾਲੀ ਪੀੜੀ ਸ਼ਹੀਦਾਂ ਦੀ ਕੁਰਬਾਨੀ ਨੂੰ ਭੁੱਲ ਹੀ ਜਾਏ।। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸ਼ਹੀਦਾਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਸੱਚਾਈ, ਹਿੰਮਤ ਅਤੇ ਦੇਸ਼ ਭਗਤੀ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਸੇਂਟ ਸੋਲਜਰ ਸਕੂਲ ਦੀ ਮੈਨੇਜਮੈਂਟ ਅਤੇ ਸਮੂਹ ਸਟਾਫ ਨੇ ਸ਼ਹੀਦਾਂ ਨੂੰ ਫੁੱਲ ਅਰਪਿਤ ਕਰਕੇ ਆਪਣੀ ਸੱਚੀ ਸ਼ਰਧਾਂਜਲੀ ਦਿੱਤੀ। ਸੇਂਟ ਸੋਲਜਰ ਸਕੂਲ ਵੱਲੋਂ ਸਾਰੇ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ਅਤੇ ਸਲਾਮ।

कृपया अपनी खबरें, सूचनाएं या फिर शिकायतें सीधे news4himachal@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।