ਵਾਡਰ ਨੰ:68 ਵਿਖੇ ਲਗਾਇਆ ਜਾਵੇਗਾ ਨਵਾਂ ਟਿਊਬਵੈਲ-ਸੋਨੀ ਭਗਵਾਨ ਵਾਲਮੀਕਿ ਮੰਦਰ ਨੂੰ ਧਰਮਸ਼ਾਲਾ ਬਣਾਉਨ ਲਈ ਦਿੱਤਾ 1 ਲੱਖ ਰੁਪਏ ਦਾ ਚੈਕ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
January 4th, 2021 | Post by :- | 59 Views

 

ਅੰਮ੍ਰਿਤਸਰ- ਜਨਵਰੀ (ਮਨਬੀਰ ਸਿੰਘ) ਕੇਦਰੀ ਵਿਧਾਨ ਸਭਾ ਹਲਕੇ ਅਧੀਨ ਆਉਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਅੰਤਮ ਪੜਾਅ ਤੇ ਹਨ ਅਤੇ ਆਉਦੇ ਕੁਝ ਹੀ ਮਹੀਨਿਆਂ ਵਿਚ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਅਤੇ ਵਿਕਾਸ ਪੱਖੋ ਕੋਈ ਵੀ ਇਲਾਕਾ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 68 ਦੇ ਅਧੀਨ ਪੈਦੇ ਇਲਾਕੇ ਇੰਦਰਾ ਕਾਲੋਨੀ ਦਾ ਦੌਰਾ ਕਰਨ ਉਪਰੰਤ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਵਾਰਡ ਨੰ: 68 ਵਿਚ 65 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਸ ਮੌਕੇ ਸ਼ੀ ਸੋਨੀ ਵਲੋ ਨਵੀ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਸ਼੍ਰੀ ਸੋਨੀ ਨੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਐਲਾਨ ਕੀਤਾ ਕਿ ਇਕ ਮਹੀਨੇ ਦੇ ਅੰਦਰ ਅੰਦਰ ਇਸ ਇਲਾਕੇ ਵਿਚ ਨਵਾਂ ਟਿਊਬਵੈਲ ਲਗਵਾ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋ ਨਿਜਾਤ ਮਿਲੇਗੀ। ਇਸ ਮੌਕੇ ਸ਼੍ਰੀ ਸੋਨੀ ਵਲੋ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ ਗੁਣਵਤਾ ਭਰਪੂਰ ਹੋਣੇ ਚਾਹੀਦੇ ਹਨ ਤੇ ਮਿਥੇ ਸਮੇ ਦੇ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ।
ਸ਼੍ਰੀ ਸੋਨੀ ਵਲੋ ਇੰਦਰਾ ਕਾਲੋਨੀ ਵਿਖੇ ਸÎਥਿਤ ਭਗਵਾਨ ਵਾਲਮੀਕਿ ਮੰਦਰ ਨੂੰ ਧਰਮਸ਼ਾਲਾ ਬਣਾਉਨ ਲਈ 1 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ ਅਤੇ ਕਿਹਾ ਕਿ ਲੋੜ ਪੈਣ ਤੇ ਹੋਰ ਫੰਡਜ਼ ਵੀ ਮੁਹੱਈਆ ਕਰਵਾਏ ਜਾਣਗੇ। ਸ਼੍ਰੀ ਸੋਨੀ ਵਲੋ ਇਲਾਕੇ ਦਾ ਦੋਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇ ਸਿਰ ਲੋਕਾਂ ਦੀਆਂ ਮੁਸ਼ਕਲਾਂ ਦਾ Çਂਨਪਟਾਰਾ ਕੀਤਾ ਜਾਵੇ।
ਇਸ ਮੌਕੇ ਕੋਸਲਰ ਸ਼੍ਰੀ ਵਿਕਾਸ ਸੋਨੀ, ਕੋਸਲਰ ਤਾਹਿਰ ਸ਼ਾਹ, ਸ਼੍ਰੀ ਰਵੀਕਾਂਤ, ਸ਼੍ਰੀ ਰਾਜਪਾਲ, ਭੋਲਾ ਪ੍ਰਧਾਨ,ਸ਼੍ਰੀ ਬਿੱਲਾ, ਪ੍ਰਧਾਨ ਕਾਂਤਾ ਕੁਮਾਰੀ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਵਾਸੀ ਹਾਜ਼ਰ ਸਨ।
ਕੈਪਸ਼ਨ: ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਡਰ ਨੂੰ 68 ਵਿਖੇ ਟੱਕ ਲਗਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏੇ । ਨਾਲ ਹਨ ਕੋਸਲਰ ਵਿਕਾਸ ਸੋਨੀ ਅਤੇ ਤਾਹਿਰ ਸ਼ਾਹ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।