ਨਵ ਜੰਮੀਆਂ ਧੀਆਂ ਨੂੰ ਲੋਹੜੀ ਵੰਡ ਕੇ ਜਿਲੇ ਵਿਚ ਲੋਹੜੀ ਸਮਾਗਮਾਂ ਦੀ ਕੀਤੀ ਸ਼ੁਰੂਆਤ
January 8th, 2021 | Post by :- | 60 Views

ਅੰੰਮ੍ਰਿਤਸਰ 7 ਜਨਵਰੀ (ਮਨਬੀਰ ਸਿੰਘ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਪੋਰਟਸ ਕਿੱਟਾਂ ਵੰਡਣ, ਸਮਾਰਟ ਮੀਟਰ ਲਗਾਉਣ, ਝੁੱਗੀ-ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਲਈ ਬਸੇਰਾ ਸਕੀਮ, ਖਪਤਕਾਰ ਮਾਮਲਿਆਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਤੇ ਨਿਪਟਾਰੇ ਲਈ ਈ-ਦਾਖਲ ਪੋਰਟਲ ਦੀ ਸ਼ੁਰੂਆਤ ਕਰਨ ਅਤੇ ਧੀਆਂ ਦੀ ਲੋਹੜੀ ਮਨਾਉਣ ਲਈ ਪੰਜਾਬ ਭਰ ਵਿਚ ਆਨ-ਲਾਇਨ ਕਰਵਾਏ ਗਏ ਸਮਾਗਮਾਂ ਤਹਿਤ ਅੰਮਿ੍ਰਤਸਰ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਐਲਾਨ ਕੀਤਾ ਕਿ ਜਿਲੇ ਦੇ ਸਾਰੇ ਯੂਥ ਕੱਲਬਾਂ ਨੂੰ ਯੂਥ ਵਿਕਾਸ ਬੋਰਡ ਵੱਲੋਂ ਸਪੋਰਟਸ ਕਿੱਟਾਂ ਦੇ ਕੇ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕੀਤਾ ਜਾਵੇਗਾ, ਜਿਸ ਨਾਲ ਨੌਜਵਾਨ ਨਾ ਕੇਵਲ ਨਸ਼ੇ ਦੀ ਬਿਮਾਰੀ ਤੋਂ ਬਚੇ ਰਹਿਣਗੇ, ਬਲਕਿ ਖੇਡਾਂ ਵਿਚ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਅੱਗੇ ਆਉਣਗੇ। ਉਨਾਂ ਮੁੱਖ ਮੰਤਰੀ ਵੱਲੋਂ ਕੀਤੀ ਇਸ ਸ਼ੁਰੂਆਤ ਦਾ ਧੰਨਵਾਦ ਕਰਦੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਅੱਜ ਸ਼ੁਰੂ ਕੀਤੇ ਗਏ ਸਾਰੇ ਪ੍ਰਾਜੈਕਟ ਹੀ ਵੱਖ-ਵੱਖ ਸ੍ਰੇਣੀਆਂ ਦੀ ਭਲਾਈ ਵਿਚ ਵੱਡਾ ਯੋਗਦਾਨ ਪਾਉਣਗੇ। ਉਨਾਂ ਇਸ ਮੌਕੇ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਉਣ ਦੇ ਸਮਾਗਮਾਂ ਦੀ ਸ਼ੁਰੂਆਤ ਵਜੋਂ ਪੰਜ ਧੀਆਂ ਤੇ ਉਨਾਂ ਦੀਆਂ ਮਾਵਾਂ ਨੂੰ ਲੋਹੜੀ ਵੰਡੀ। ਸ੍ਰੀ ਸੋਨੀ ਨੇ ਕਿਹਾ ਕਿ ਧੀਆਂ ਦੀ ਲੋਹੜੀ ਸਮਾਜ ਵਿਚ ਲੜਕੀਆਂ ਨੂੰ ਬਰਾਬਤਾ ਦਾ ਹੱਕ, ਪਿਆਰ, ਸਤਿਕਾਰ ਤੇ ਬਰਾਬਰ ਰੁਤਬਾ ਦਿਵਾਉਣ ਵਿਚ ਵੱਡਾ ਯੋਗਦਾਨ ਪਾ ਰਹੀ ਹੈ, ਜਿਸਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਉਨਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਅੱਜ ਪੰਜਾਬ ਦੇ ਸ਼ਹਿਰਾਂ ਵਿਚ ਝੁੱਗੀ-ਝੌਪੜੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਪਲਾਟ ਦੇ ਮਾਲਕਾਨਾ ਹੱਕ ਦੇਣ ਦੀ ਜੋ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਜ਼ਰੂਰਤਮੰਦ ਲੋਕਾਂ ਨੂੰ ਰਹਿਣ ਲਈ ਆਪਣੀ ਛੱਤ ਮਿਲੇਗੀ ਅਤੇ ਨਾਲ ਹੀ ਪਲਾਟ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਇਸ ਮੌਕੇ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਐਨ. ਐਸ. ਯੂ. ਆਈ ਦੇ ਪ੍ਰਧਾਨ ਸ੍ਰੀ ਅਕਸ਼ੈ ਕੁਮਾਰ ਸ਼ਰਮਾ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀਮਤੀ ਕੋਮਲ ਮਿੱਤਲ, ਚੇਅਰਮੈਨ ਸ੍ਰੀ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਚੇਅਰਮੈਨ ਸ੍ਰੀ ਅਰੁਣ ਪੱਪਲ, ਸ਼ਹਿਰੀ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਦਿਹਾਤੀ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਐਕਸੀਅਨ ਜਤਿੰਦਰ ਸਿੰਘ, ਐਕਸੀਅਨ ਗੁਰਸ਼ਰਨਜੀਤ ਸਿੰਘ ਖਹਿਰਾ, ਜਿਲਾ ਖੇਡ ਅਧਿਕਾਰੀ ਸ. ਗੁਰਲਾਲ ਸਿੰਘ, ਡੀ ਐਫ ਐਸ ਸੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ
ਨਵ ਜੰਮੀਆਂ ਧੀਆਂ ਨੂੰ ਲੋਹੜੀ ਵੰਡਦੇ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ। ਨਾਲ ਹਨ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਸ. ਭਗਵੰਤਪਾਲ ਸਿੰਘ, ਸ. ਲਾਲੀ ਮਜੀਠੀਆ ਅਤੇ ਸ੍ਰੀ ਅਕਸ਼ੈ ਕੁਮਾਰ ਸ਼ਰਮਾ।
====—-

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।