ਬਲਾਕ ਬਾਲਿਆਂਵਾਲੀ ਦੇ ਪਿੰਡਾਂ ’ਚ ਸਰਬਤ ਸਿਹਤ ਬੀਮਾ ਯੋਜਨਾ ਵੈਨ ਕਰੇਗੀ ਜਾਗਰੂਕ : ਸੀਨੀਅਰ ਮੈਡੀਕਲ ਅਫਸਰ
March 3rd, 2021 | Post by :- | 406 Views

 

ਬਾਲਿਆਂਵਾਲੀ, (ਬਠਿੰਡਾ) 3 ਮਾਰਚ ( ਬਾਲ ਕ੍ਰਿਸ਼ਨ ਸ਼ਰਮਾ) ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਬੱਤ ਸਿਹਤ ਬੀਮਾ ਯੋਜਨਾ ਵੈਨ 5 ਮਾਰਚ 2021 ਤੱਕ ਸਿਹਤ ਬਲਾਕ ਬਾਲਿਆਂਵਾਲੀ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਆਮ ਲੋਕਾਂ ਨੂੰਘ ਜਾਗਰੂਕ ਕਰਨ ਤੋਂ ਇਲਾਵਾ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਵੀ ਕਰੇਗੀ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫਸਰ ਬਾਲਿਆਂਵਾਲੀ ਡਾ. ਅਸਵਨੀ ਕੁਮਾਰ ਨੇ ਸਾਂਝੀ ਕੀਤੀ।

ਇਸ ਸਬੰਧੀ ਡਾ. ਅਸਵਨੀ ਕੁਮਾਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵੈਨ ਦਾ ਮੁੱਖ ਮੰਤਵ ਬਾਕੀ ਰਹਿੰਦੇ ਲਾਭਪਤਾਰੀਆਂ ਨੂੰ ਪੰਜਾਬ ਸਰਕਾਰ ਸਿਹਤ ਬੀਮਾ ਯੋਜਨਾ ਦੇ ਲਾਭ ਸਬੰਧੀ ਜਾਗਰੂਕਤ ਕਰਨਾ ਤੇ ਕਾਰਡ ਬਣਾਉਣਾ ਹੈ। ਉਨਾਂ ਕਿਹਾ ਕਿ ਜਿਨਾਂ ਲਾਭਪਾਤਰੀਆਂ ਨੇ ਅਜੇ ਤੱਕ ਆਪਣੇ ਤੇ ਆਪਣੇ ਪਰਿਵਾਰ ਦੇ ਬੀਮਾ ਕਾਰਡ ਨਹੀਂ ਬਣਵਾਏ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ।

ਸੀਨੀਅਰ ਮੈਡੀਕਲ ਅਫਸਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਹਰ ਸਾਲ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਾਲਾਨਾ ਸਿਹਤ ਬੀਮਾ ਯੋਜਨਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਜਿਸ ਵਿੱਚ ਬੀ.ਪੀ.ਐਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ, ਵਪਾਰੀ ਆਦਿ ਸ਼ਾਮਲ ਹਨ। ਉਨਾਂ ਕਾਰਡ ਬਣਵਾਉਣ ਲਈ ਲਾਭਪਤਾਰੀਆਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ, ਆਂਗਣਵਾੜੀ ਵਰਕਰਾਂ, ਸਿੱਖਿਆ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।

ਇਸ ਮੌਕੇ ਬਲਾਕ ਐਜੂਕੇਟਰ ਸ਼੍ਰੀ ਕਿ੍ਰਸ਼ਨ ਕੁਮਾਰ ਨੇ ਕਿਹਾ ਕਿ ਯੋਗ ਲਾਭਪਤਾਰੀ ਇਸ ਯੋਜਨਾ ਤਹਿਤ ਆਪਣੇ ਈ-ਕਾਰਡ ਪਿੰਡਾਂ ਵਿੱਚ ਬਣੇ ਕੌਮਨ ਸਰਵਿਸ ਸੈਂਟਰਾਂ (ਸੀ ਐਸ ਸੀ) ਤੋਂ ਵੀ ਬਣਵਾ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਬੀਮਾ ਕਾਰਡ ਦੀ ਫੀਸ ਸਿਰਫ 30 ਰੁਪਏ ਪ੍ਰਤੀ ਵਿਅਕਤੀ ਨਿਰਧਾਰਿਤ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਇਹ ਕਾਰਡ ਇੱਕ ਵਾਰ ਹੀ ਬਣੇਗਾ।

ਬੀਈਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਸਡਿਊਲ ਅਨੁਸਾਰ ਸਿਹਤ ਬਲਾਕ ਬਾਲਿਆਂਵਾਲੀ ਵਿੱਚ ਇਹ ਵੈਨ 5 ਮਾਰਚ ਨੂੰ ਅਰਬਨ ਰਾਮਪੁਰਾ ਦਾ ਜਵਾਹਰ ਨਗਰ, ਪਟਿਆਲਾ ਮੰਡੀ ਅਤੇ ਗਾਂਧੀ ਨਗਰ ਵਿਖੇ ਜਾਗਰੂਕ ਕਰੇਗੀ ਤੇ ਸੀਐਸਸੀ ਸੈਂਟਰਾਂ ਵੱਲੋਂ ਲਾਭਪਤਾਰੀਆਂ ਦੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ।

ਇਸ ਮੌਕੇ ਚੀਫ ਫਾਰਮਾਸਿਸਟ ਨਰੇਸ਼ ਕੁਮਾਰ, ਫਾਰਮਾਸਿਸਟ ਚਰਨਜੀਤ ਸਿੰਘ, ਗੁਰਮੀਤ ਕੌਰ, ਪਰਮਜੀਤ ਕੌਰ, ਗੁਰਜੋਤ ਕੌਰ, ਅਵਤਾਰ ਸਿੰਘ, ਜਸਵਿੰਦਰਪਾਲ ਕੌਰ ਅਤੇ ਅਜੀਤ ਕੁਮਾਰ ਆਦਿ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।