ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
January 22nd, 2021 | Post by :- | 48 Views

 

ਬਠਿੰਡਾ, 22ਜਨਵਰੀ (ਬਾਲ ਕ੍ਰਿਸ਼ਨ ਸ਼ਰਮਾ ) ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਝੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਦੱਸਿਆ ਕਿ ਇੱਥੋਂ ਦੇ ਸਰਕਾਰੀ ਰਜਿੰਦਰਾ ਕਾਲਜ ਦੇ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਵਾਰ ਦਾ ਸਮਾਗਮ ਕਰੋਨਾ ਦੇ ਮੱਦੇਨਜ਼ਰ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਤੇ ਸਕੂਲੀ ਬੱਚਿਆਂ ਦਾ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਗਮ ਨੂੰ ਮਨਾਉਣ ਲਈ ਹੋਣ ਵਾਲੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਵਲੋਂ ਕੀਤੇ ਗਏ ਕੰਮਾਂ ਦਾ ਰੀਵਿਊ ਵੀ ਕੀਤਾ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨਾਂ ਇਹ ਵੀ ਦੱਸਿਆ ਕਿ 24 ਜਨਵਰੀ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ।

ਬੈਠਕ ਦੌਰਾਨ ਸ. ਰਾਜਦੀਪ ਸਿੰਘ ਬਰਾੜ ਨੇ ਪੁਲਿਸ ਵਿਭਾਗ ਨੂੰ ਸਮਾਗਮ ਮੌਕੇ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਅਤੇ ਟੈ੍ਰਫ਼ਿਕ ਨੂੰ ਕੰਟਰੋਲ ਕਰਨ ਅਤੇ ਪਾਰਕਿੰਗ, ਡਿਪਟੀ ਡਾਇਰੈਕਟਰ ਸੈਨਿਕ ਭਲਾਈ ਵਿਭਾਗ ਨੂੰ ਆਰਮੀ ਵਿਭਾਗ ਨਾਲ ਤਾਲਮੇਲ ਕਰਕੇ ਮਿਲਟਰੀ ਬੈਂਡ ਤੇ ਕਮਿਸ਼ਨਰ ਨਗਰ ਨਿਗਮ ਖੇਡ ਸਟੇਡੀਅਮ ਦੇ ਅੰਦਰ, ਬਾਹਰ, ਆਲੇ-ਦੁਆਲੇ ਅਤੇ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨਾਂ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 25 ਜਨਵਰੀ ਤੱਕ ਸ਼ਹਿਰ ਅੰਦਰ ਪ੍ਰਮੁੱਖ ਚੌਂਕਾਂ ਦੀ ਸਜਾਵਟ ਤੇ ਸਵਾਗਤੀ ਗੇਟ ਲਗਾਏ ਜਾਣੇ ਯਕੀਨੀ ਬਣਾਏ ਜਾਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਮ ਰਿਹਰਸਲਾਂ ਤੇ ਸਮਾਗਮ ਮੌਕੇ ਮੁੱਢਲੀ ਡਾਕਟਰੀ ਸਹਾਇਤਾ, ਡਾਕਟਰੀ ਟੀਮਾਂ ਅਤੇ ਐਂਬੂਲੈਂਸ ਗੱਡੀ ਸਣੇ ਸਿਹਤ ਸਹੂਲਤਾਂ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।

ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਐਸ.ਪੀ. ਮੇਜਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਸੁਖਪਾਲ ਸਿੰਘ, ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਜ਼ਿਲਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਬਹਾਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।