ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ 2020 ਅਰਜ਼ੀਆਂ ਮੰਗੀਆਂ ।
January 28th, 2021 | Post by :- | 67 Views
ਰਾਸਟਰੀ ਨਾਰੀ ਸਕਤੀ ਪੁਰਸਕਾਰ-2020 ਲਈ ਅਰਜੀਆਂ ਮੰਗੀਆਂ
*ਔਰਤਾਂ ਨੂੰ ਸਮਰੱਥ ਬਣਾਉਣ ਤੇ ਉਨਾਂ ਦੇ ਵਿਕਾਸ ਲਈ ਸਾਨਦਾਰ ਯੋਗਦਾਨ ਪਾਉਣ ਵਾਲੇ ਕਰੀਬ 15 ਵਿਅਕਤੀਆਂ ਨੂੰ ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਕੀਤਾ ਜਾਵੇਗਾ ਨਾਰੀ ਸਕਤੀ ਪੁਰਸਕਾਰ ਨਾਲ ਸਨਮਾਨਤ
31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਨਾਮਜਦਗੀਆਂ/ਅਰਜੀਆਂ
ਅੰਮਿ੍ਰਤਸਰ , 28 ਜਨਵਰੀ 2021: ਕੁਲਜੀਤ ਸਿੰਘ
ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸਟਰੀ ਪੁਰਸਕਾਰ (ਨਾਰੀ ਸਕਤੀ ਪੁਰਸਕਾਰ-2020) ਲਈ ਨਾਮਜਦਗੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਬੋਤਮ ਨਾਗਰਿਕ ਸਨਮਾਨ ‘ਨਾਰੀ ਸਕਤੀ ਪੁਰਸਕਾਰ-2020‘ ਲਈ ਨਾਮਜਦਗੀਆਂ ਮੰਗੀਆਂ ਹਨ। ਉਨਾਂ ਦੱਸਿਆ ਕਿ ਇਹ ਪੁਰਸਕਾਰ ਉਨਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੇ ਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸੇਸ ਯੋਗਦਾਨ ਪਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਮਾਰਚ, 2021 ਨੂੰ ਅੰਤਰਰਾਸਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖਸੀਅਤਾਂ ਨੂੰ ਨਾਰੀ ਸਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।
ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਸ: ਖਹਿਰਾ ਨੇ ਦੱਸਿਆ ਕਿ ਔਰਤਾਂ ਦੇ ਸਸਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ। ਉਨਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ।
ਉਨਾਂ ਕਿਹਾ ਕਿ ਲੋੜੀਂਦੇ ਦਸਤਾਵੇਜਾਂ ਸਮੇਤ ਨਾਮਜਦਗੀਆਂ/ਅਰਜੀਆਂ ਸਿਰਫ www.narishaktipuruskar.wcd.gov.in ‘ਤੇ ਹੀ ਦਿੱਤੀਆਂ ਜਾ ਸਕਦੀਆਂ ਹਨ ਅਤੇ ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜੀ/ਨਾਮਜਦਗੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਨਾਮਜਦਗੀਆ/ਅਰਜੀਆਂ ਭੇਜਣ ਦੀ ਆਖਰੀ ਤਰੀਕ 31 ਜਨਵਰੀ, 2021 ਹੈ। ਉਨਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸਾ-ਨਿਰਦੇਸ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।ਰੰੰ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।