ਰੇਲ ਰੋਕੋ ਅੰਦੋਲਨ 128 ਵੇਂ ਦਿਨ ਵਿੱਚ ਦਾਖ਼ਿਲ, ਸਟੇਜ ਤੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਵੱਲੋਂ ਧੱਕੇਸ਼ਾਹੀ ਕਰਨ ਦੀ ਕੀਤੀ ਨਿੰਦਾ ।
January 29th, 2021 | Post by :- | 100 Views

ਦਿੱਲੀ ਦੇ ਕੁੰਡਲੀ ਬਾਰਡਰ ਤੇ ਕਿਸਾਨ ਮਜ਼ਦੂਰ ਜਥੇਬੰਦੀ ਦੀ ਸਟੇਜ ਤੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਵੱਲੋਂ ਧੱਕੇਸ਼ਾਹੀ ਕਰਨ ਦੀ ਕੀਤੀ ਨਿੰਦਾ।ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ 128 ਵੇਂ ਦਿਨ ਵਿੱਚ ਦਾਖਲ।

ਜੰਡਿਆਲਾ ਗੁਰੂ ( ਕੁਲਜੀਤ ਸਿੰਘ )    :                 ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਗੇਹਰੀ ਮੰਡੀ ਵਿਖੇ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 128ਵੈ ਦਿਨ ਵਿਚ ਦਾਖਲ ਹੋ ਗਿਆ।ਅੱਜ ਮੋਰਚੇ ਵਿਚ ਗੁਰਪ੍ਰੀਤ ਸਿੰਘ ਗੋਪੀ ਖਾਨਪੁਰ ਦੀ ਅਗਵਾਈ ਵਿੱਚ ਜਥੇ ਵੱਲੋਂ ਸ਼ਮੂਲੀਅਤ ਕੀਤੀ ਗਈ।ਧਰਨੇ ਨੂੰ ਸੰਬੋਧਨ ਕਰਦਿਆਂ ਗੁਰਮੁਖ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਭਾਜਪਾ ਹਮਾਇਤੀਆਂ ਵਲੋਂ ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੰਡਾਲ ਵਿੱਚ ਬੈਠੇ ਕਿਸਾਨਾਂ ਮਜਦੂਰਾਂ ਉੱਤੇ ਕੀਤੇ ਹਮਲੇ ਦੀ ਨਿੰਦਾ ਕਰਦੇ ਹਾਂ।ਇਹ ਸਭ ਕੁਝ ਕੇਂਦਰ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਤਹਿਤ ਹੋਇਆ ਹੈ।
ਪੂਰੇ ਦੇਸ਼ ਦੇ ਕਿਸਾਨ ਮਜ਼ਦੂਰ ਖੇਤੀ ਕਾਨੂੰਨ ਰੱਦ ਕਰਾਉਣ ਤੋਂ ਬਗੈਰ ਇਹ ਅੰਦੋਲਨ ਖਤਮ ਨਹੀਂ ਕਰਨਗੇ।ਪੰਜਾਬ ਤੇ ਦੇਸ਼ ਭਰ ਦੇ ਕਿਸਾਨ ਮਜ਼ਦੂਰ ਤੇ ਸਾਰੇ ਵਰਗ ਕੇਂਦਰ ਦੀ ਇਸ ਮਾੜੀ ਨੀਤੀ ਦੇ ਵਿਰੋਧ ਵਿੱਚ ਸਰਕਾਰ ਖਿਲਾਫ ਮੈਦਾਨ ਵਿੱਚ ਕੁੱਦੇ ਹੋਏ ਹਨ।ਇਸ ਮੌਕੇ ਅਨੂਪ ਸਿੰਘ,ਅਜੀਤ ਸਿੰਘ, ਹਰਚਰਨ ਸਿੰਘ,ਅਵਤਾਰ ਸਿੰਘ, ਨਿਸ਼ਾਨ ਸਿੰਘ,ਸਾਹਿਬ ਸਿੰਘ, ਰਾਜਿੰਦਰ ਸਿੰਘ,ਹਰਜਿੰਦਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।