ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਟਾਲਾ ਵਿਖੇ ਪੁਲਿਸ ਤਫ਼ਤੀਸ਼ੀ ਅਫ਼ਸਰਾਂ ਨੂੰ ਕਾਨੂੰਨਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ
February 2nd, 2021 | Post by :- | 70 Views

ਬਟਾਲਾ, 2 ਫਰਵਰੀ  – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਪੁਲਿਸ ਲਾਈਨ ਬਟਾਲਾ ਵਿਖੇ ਪੁਲਿਸ ਅਧਿਕਾਰੀਆਂ ਤੇ ਤਫ਼ਤੀਸ਼ੀ ਅਫ਼ਸਰਾਂ ਨੂੰ ਵੱਖ-ਵੱਖ ਕਾਨੂੰਨਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸ੍ਰੀਮਤੀ ਰਾਣਾ ਕੰਵਰਦੀਪ ਕੌਰ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ- ਸੀ.ਜੇ.ਐੱਮ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸਿਖਲਾਈ ਕੈਂਪ ਵਿੱਚ ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸ.ਪੀ. ਜਗਵਿੰਦਰਜੀਤ ਸਿੰਘ, ਡੀ.ਐੱਸ.ਪੀ. ਗੁਰਿੰਦਰਬੀਰ ਸਿੰਘ ਸਿੱਧੂ ਅਤੇ ਵੱਖ-ਵੱਖ ਥਾਣਿਆਂ ਦੇ ਮੁੱਖੀ, ਚੌਂਕੀ ਇੰਚਾਰਜ ਤੇ ਤਫਤੀਸ਼ੀ ਅਫ਼ਸਰਾਂ ਭਾਗ ਲਿਆ।

ਇਸ ਸਿਖਲਾਈ ਕੈਂਪ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਮਾਨਵ ਵਿਰੁੱਧ ਜੁਰਮਾਂ, ਐੱਨ.ਡੀ.ਪੀ.ਐੱਸ ਐਕਟ ਸਬੰਧੀ ਕੇਸਾਂ ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧ (ਬਲਾਤਕਾਰ, ਪਾਕਸੋ ਐਕਟ ਆਦਿ ਕੇਸ), ਹਿਊਮਨ ਟਰੈਫਿਕਿੰਗ ਅਪਰਾਧ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸ੍ਰੀਮਤੀ ਰਾਣਾ ਕੰਵਰਦੀਪ ਕੌਰ, ਸਿਵਿਲ ਜੱਜ (ਸੀਨੀਅਰ ਡਵੀਜ਼ਨ)-ਕਮ- ਸੀ.ਜੇ.ਐੱਮ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹਾਜ਼ਰ ਤਫ਼ਤੀਸ਼ੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਕੋਈ ਵੀ ਐੱਫ.ਆਈ.ਆਰ ਦਰਜ ਕਰਨ ਸਮੇਂ ਸਾਰੀਆਂ ਕਾਨੂੰਨੀ ਪ੍ਰੀਕ੍ਰਿਆਵਾਂ ਦੀ ਇੰਨ-ਬਿੰਨ ਪਾਲਣਾ ਕਰਨ ਤਾਂ ਜੋ ਦੋਸ਼ੀ ਸਜ਼ਾ ਤੋਂ ਬੱਚ ਨਾ ਸਕਣ। ਉਨ੍ਹਾਂ ਕਿਹਾ ਕਿ ਤਫ਼ਤੀਸ਼ੀ ਅਫ਼ਸਰਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਹੋ ਕੇ ਇਮਾਨਦਾਰੀ ਨਾਲ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਤਫ਼ਤੀਸ਼ੀ ਅਫ਼ਸਰ ਨੂੰ ਆਪਣੀ ਨਿੱਜੀ ਡਾਇਰੀ ਲਗਾ ਕੇ ਉਸ ਵਿੱਚ ਹਰ ਕੇਸ ਦਾ ਬਰੀਫ ਨੋਟ ਲਿਖਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਦੂਸਰੇ ਥਾਂ ਬਦਲੀ ਹੋਣ ’ਤੇ ਵੀ ਉਸ ਕੋਲ ਪਿਛਲੇ ਕੇਸਾਂ ਦੀ ਜਾਣਕਾਰੀ ਉਪਲੱਬਧ ਰਹੇ।

ਸ੍ਰੀਮਤੀ ਰਾਣਾ ਕੰਵਰਦੀਪ ਕੌਰ ਨੇ ਕਿਹਾ ਕਿ ਬੱਚਿਆਂ ਅਤੇ ਔਰਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਨੂੰ ਬੜੀ ਸੰਜ਼ੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੀੜ੍ਹਤ ਬੱਚੇ ਤੇ ਔਰਤ ਦੀ ਪਛਾਣ ਮੀਡੀਆ ਜਾਂ ਸੋਸ਼ਲ ਮੀਡੀਆ ਉੱਪਰ ਕਦੀ ਵੀ ਨਸ਼ਰ ਨਹੀਂ ਕਰਨੀ ਚਾਹੀਦੀ ਕਿਉਂਕਿ ਇਹ ਕਾਨੂੰਨੀ ਤੌਰ ’ਤੇ ਮਨ੍ਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਐੱਨ.ਡੀ.ਪੀ.ਐੱਸ ਐਕਟ, ਹਿਊਮਨ ਟਰੈਫਿਕਿੰਗ ਅਪਰਾਧ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਓਂਕਾਰਦੀਪ ਸਿੰਘ ਮੱਲੀ ਪੀ.ਪੀ, ਅੰਮ੍ਰਿਤਪਾਲ ਸਿੰਘ ਕਾਹਲੋਂ ਡੀ.ਏ. ਲੀਗਲ, ਐਡਵੋਕੇਟ ਬਿੰਦੂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਗੁਰਦਾਸਪੁਰ ਤੋਂ ਸਟਾਫ਼ ਵੀ ਹਾਜ਼ਰ ਸੀ।

 

 

 

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।