ਕਸੀਨ ਪੂਰੀ ਤਰ੍ਹਾਂ ਸੁਰੱਖਿਅਤ, ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ – ਡਿਪਟੀ ਕਮਿਸ਼ਨਰ
February 3rd, 2021 | Post by :- | 47 Views

ਬਟਾਲਾ, 3 ਫਰਵਰੀ – ਪੂਰੇ ਭਾਰਤ ਵਿਚ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਤੋਂ ਬਾਅਦ ਹੋਰ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੀਤੇ ਕੱਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਵੀ ਕੋਵਿਡ-19 ਤੋਂ ਬਚਾਅ ਦੀ ਵੈਕਸੀਨ ਲਗਵਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਮਾਰਚ 2020 ਤੋਂ ਅਸੀਂ ਕਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਾਂ, ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਹੁਣ ਇਸ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਤਿਆਰ ਹੋ ਕੇ ਲੋਕਾਂ ਤੱਕ ਪਹੁੰਚ ਚੁੱਕੀ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਅਸੀਂ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ’ਚ ਪਹਿਲਾਂ ਵੈਕਸੀਨ ਸਿਹਤ ਵਿਭਾਗ ਦੇ ਡਾਕਟਰਾਂ ਤੇ ਹੋਰ ਕੋਵਿਡ-19 ਦੌਰਾਨ ਮੂਹਰਲੇ ਖੇਤਰ ’ਚ ਕੰਮ ਕਰਨ ਵਾਲੇ ਸਿਹਤ ਵਿਭਾਗ ਦੇ ਯੋਧਿਆਂ ਵੱਲੋਂ ਲਗਵਾਈ ਗਈ ਹੈ। ਹੁਣ ਹੋਰ ਵਿਭਾਗਾਂ ਦੇ ਫਰੰਟ ਲਾਈਨ ਯੋਧਿਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ। ਉਹਨਾਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਜਿਸਟ੍ਰੇਸ਼ਨ ਕਰਾਉਣ ਉਪਰੰਤ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਕੋਰੋਨਾ ਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।