ਜੰਡਿਆਲਾ ਗੁਰੂ ਵਿੱਖੇ ਰੇਲ ਰੋਕੋ ਅੰਦੋਲਨ 134 ਵੇਂ ਦਿਨ ਹੋਇਆ ਦਾਖ਼ਿਲ।
February 4th, 2021 | Post by :- | 147 Views

 

———-
ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ 134ਵੇਂ  ਦਿਨ ਵਿੱਚ ਦਾਖਲ।

ਜੰਡਿਆਲਾ ਗੁਰੂ ਕੁਲਜੀਤ ਸਿੰਘ                                ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 134ਵੈ ਦਿਨ ਵਿਚ ਦਾਖਲ ਹੋ ਗਿਆ।ਅੱਜ ਜਸਬੀਰ ਸਿੰਘ ਗੁਰਾਇਆ ਦੀ ਅਗਵਾਈ ਵਿੱਚ ਜਥੇ ਵਲੋਂ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਧਰਨਾਕਾਰੀਆ ਨੂੰ ਸੰਬੋਧਨ ਕਰਦਿਆਂ ਰਘਬੀਰ ਸਿੰਘ,ਮਲਕੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟਾਂ ਦੇ ਦਬਾਅ ਹੇਠ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਦੇਸ਼ ਦੇ ਕਿਸਾਨਾਂ ਮਜਦੂਰਾਂ ਤੇ ਆਮ ਲੋਕਾਂ ਲਈ ਮੌਤ ਦੇ ਵਾਰੰਟ ਹਨ, ਇਸ ਲਈ ਦੇਸ਼ ਦੇ ਸੰਘਰਸ਼ੀ ਲੋਕ ਇਹਨਾਂ ਕਾਨੂੰਨਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਕੇਂਦਰ ਸਰਕਾਰ ਹੁਣ ਵੀ ਕਾਰਪੋਰੇਟਾਂ ਦੇ ਹੱਕ ਵਿੱਚ ਭੁਗਤ ਰਹੀ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਮਜ਼ਦੂਰ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਤੋਂ ਬਗੈਰ ਇਹ ਅੰਦੋਲਨ ਖਤਮ ਨਹੀਂ ਕਰਨਗੇ।ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਤੇ ਸ਼ਹੀਦ ਨਵਰੀਤ ਸਿੰਘ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।