ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ : ਐੱਸ.ਐੱਮ.ਓ. ਡਾ. ਭੱਲਾ
February 4th, 2021 | Post by :- | 95 Views

ਬਟਾਲਾ, 4 ਫਰਵਰੀ       : ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਗਵਾ ਲਈ ਹੈ। ਐੱਸ.ਐੱਸ.ਪੀ. ਬਟਾਲਾ ਵੈਕਸੀਨ ਲਗਾਉਣ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਪਹੁੰਚੇ ਜਿਥੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਦੀ ਨਿਗਰਾਨੀ ਹੇਠ ਡਾਕਟਰਾਂ ਨੇ ਉਨ੍ਹਾਂ ਨੂੰ ਟੀਕਾ ਲਗਾਇਆ। ਇਸ ਮੌਕੇ ਡਾ. ਭੱਲਾ ਨੇ ਐੱਸ.ਐੱਸ.ਪੀ. ਬਟਾਲਾ ਨੂੰ ਵੈਕਸੀਨ ਲਗਾਉਣ ਉਪਰੰਤ ਸਰਟੀਫਿਕੇਟ ਦਿੱਤਾ।

ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਕਿਹਾ ਕਿ ਇਹ ਵੈਕਸੀਨ ਬਿਲਕੁਲ ਸੁਰੱਖਿਅਤ ਹੈ ਅਤੇ ਕਿਸੇ ਨੂੰ ਵੀ ਅਫ਼ਵਾਹਾਂ ਵਿੱਚ ਯਕੀਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੋਰੋਨਾ ਉੱਪਰ ਪੂਰੀ ਤਰ੍ਹਾਂ ਫ਼ਤਹਿ ਹਾਸਲ ਕਰਨੀ ਚਾਹੁੰਦੇ ਹਾਂ ਤਾਂ ਸਾਨੂੰ ਇਹ ਵੈਕਸੀਨ ਜਰੂਰ ਲਗਾਉਣੀ ਚਾਹੀਦੀ ਹੈ।

ਇਸ ਮੌਕੇ ਡਾ. ਸੰਜੀਵ ਭੱਲਾ ਨੇ ਕਿਹਾ ਕਿ ਮਾਰਚ 2020 ਤੋਂ ਅਸੀਂ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।