ਜੰਡਿਆਲਾ ਗੁਰੂ ਵਿੱਖੇ ਰੇਲ ਰੋਕੋ ਅੰਦੋਲਨ 135 ਵੇਂ ਦਿਨ ਹੋਇਆ ਦਾਖ਼ਿਲ,ਮੋਦੀ ਦਾ ਫੂਕਿਆ ਪੁਤਲਾ।
February 5th, 2021 | Post by :- | 81 Views
ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ 135 ਵੇਂ  ਦਿਨ ਵਿੱਚ ਦਾਖਲ। ਮੋਦੀ ਸਰਕਾਰ ਦਾ ਪੁਤਲਾ ਫੂਕਿਆ।              ਜੰਡਿਆਲਾ ਗੁਰੂ ਕੁਲਜੀਤ ਸਿੰਘ           ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 135ਵੈ ਦਿਨ ਵਿਚ ਦਾਖਲ ਹੋ ਗਿਆ।ਅੱਜ ਜਸਬੀਰ ਸਿੰਘ ਗੁਰਾਇਆ ਦੀ ਅਗਵਾਈ ਵਿੱਚ ਜਥੇ ਵਲੋਂ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਰੇਲਵੇ ਟਰੈਕ ਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।ਧਰਨਾਕਾਰੀਆ ਨੂੰ ਸੰਬੋਧਨ ਕਰਦਿਆਂ ਰਘਬੀਰ ਸਿੰਘ,ਰਾਮ ਮੂਰਤੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟਾਂ ਦੇ ਦਬਾਅ ਹੇਠ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋਣ ਨਾਲ ਦੇਸ਼ ਦੀ ਖੇਤੀ,ਬਜ਼ਾਰ ਉਤੇ ਕਾਰਪੋਰੇਟਾਂ ਦਾ ਕਬਜਾ ਹੋ ਜਾਵੇਗਾ।ਉਹ ਸਸਤੇ ਭਾਅ ਵਿੱਚ ਫ਼ਸਲਾਂ ਖ੍ਰੀਦ ਕੇ ਮਨਮਰਜੀ ਦੇ ਰੇਟ ਉੱਤੇ ਵੇਚਣਗੇ।ਜਿਸ ਨਾਲ ਮਹਿਗਾਈ ਵਧੇਗੀ।ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਮਜ਼ਦੂਰ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਤੋਂ ਬਗੈਰ ਇਹ ਅੰਦੋਲਨ ਖਤਮ ਨਹੀਂ ਕਰਨਗੇ।ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਧਰਨਾ ਨਿਰੰਤਰ ਜਾਰੀ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।