ਗਹਿਰੀ ਮੰਡੀ ਵਿੱਖੇ ਰੇਲ ਰੋਕੋ ਅੰਦੋਲਨ 138 ਵੇਂ ਦਿਨ ਵਿੱਚ ਦਾਖ਼ਿਲ ।
February 8th, 2021 | Post by :- | 83 Views
ਗਹਿਰੀ ਮੰਡੀ ਵਿਖੇ ਰੇਲ ਰੋਕੋ ਅੰਦੋਲਨ 138ਵੇਂ  ਦਿਨ ਵਿੱਚ ਦਾਖਲ। ਬੇਰੁਜਗਾਰ ਅਧਿਆਪਕਾਂ ਉੱਤੇ ਕੀਤੇ ਲਾਠੀਚਾਰਜ ਦੀ ਕੀਤੀ ਨਿਖੇਧੀ।

ਜੰਡਿਆਲਾ ਗੁਰੂ ਕੁਲਜੀਤ ਸਿੰਘ                          ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਰੇਲਵੇ ਪਾਰਕ ਵਿਖੇ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 138ਵੈ ਦਿਨ ਵਿਚ ਦਾਖਲ ਹੋ ਗਿਆ।ਅੱਜ ਕੁਲਦੀਪ ਸਿੰਘ ਬੇਗੋਵਾਲ ਅਗਵਾਈ ਵਿੱਚ ਜਥੇ ਵਲੋਂ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ।ਮੋਰਚੇ ਨੂੰ ਸੰਬੋਧਨ ਕਰਦਿਆਂ ਕਸ਼ਮੀਰ ਸਿੰਘ ਫੱਤਾ ਕੁੱਲਾ ਨੇ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਬੇਰੁਜਗਾਰ ਅਧਿਆਪਕਾਂ ਉਤੇ ਕੀਤੇ ਲਾਠੀਚਾਰਜ  ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।ਆਗੂਆਂ ਨੇ ਕਿਹਾ ਕਿ ਹੱਕ ਮੰਗਦੇ ਬੇਰੁਜਗਾਰ ਅਧਿਆਪਕਾਂ ਉੱਤੇ ਲਾਠੀਚਾਰਜ ਕਰਨਾ ਜਮਹੂਰੀਅਤ ਦਾ ਘਾਣ ਹੈ।ਮੋਦੀ ਸਰਕਾਰ ਕਾਰਪੋਰੇਟ ਘਰਾਣਿਆ ਦੇ ਦਬਾਅ ਹੇਠ ਦੇਸ਼ ਦੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ।ਇਹ ਕਾਲੇ ਖੇਤੀ ਕਨੂੰਨ ਸਿੱਧੇ ਤੌਰ ਤੇ ਕਾਰਪੋਰੇਟ ਘਰਾਣਿਆ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਨ ਦਾ ਰਾਹ ਪੱਧਰਾ ਕਰਦੇ ਹਨ।ਆਗੂਆਂ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ ਕਾਲੇ ਕਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ।ਇਸ ਮੌਕੇ ਜਸਬੀਰ ਸਿੰਘ ਸਰਪੰਚ, ਸਿੰਘ ਵਲਟੋਹਾ,ਅਮੋਲਕ ਸਿੰਘ ਨਰਾਇਣਗੜ੍ਹ,ਗੁਰਪਾਲ ਸਿੰਘ ਭੰਗਵਾ,ਬਲਕਾਰ ਸਿੰਘ ਦੇਵੀਦਾਸ ਪੁਰ ਨੇ ਵੀ ਸੰਬੋਧਨ ਕੀਤਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।