ਮਾਝਾ ਪ੍ਰੈਸ ਕਲੱਬ ਅੰਮ੍ਰਿਤਸਰ ਵੱਲੋਂ ਐਸ ਐਸ ਪੀ ਦਿਹਾਤੀ ਦਾ ਕੀਤਾ ਸਨਮਾਨ ।
February 11th, 2021 | Post by :- | 197 Views

ਮਾਝਾ ਪ੍ਰੈੱਸ ਕਲੱਬ ਅੰਮ੍ਰਿਤਸਰ ਵੱਲੋਂ ਐਸ.ਐਸ.ਪੀ. ਧਰੁਵ ਦਹੀਆ ਦਾ ਸਨਮਾਨ।

ਜੰਡਿਆਲਾ ਗੁਰੂ ਕੁਲਜੀਤ ਸਿੰਘ
ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਸ਼੍ਰੀ ਧਰੁਵ ਦਹੀਆ ਦੇ ਸਨਮਾਨ ‘ਚ ਮਾਝਾ ਪ੍ਰੈੱਸ ਕਲੱਬ ਅੰਮ੍ਰਿਤਸਰ ਵੱਲੋਂ ਪ੍ਰਧਾਨ ਗੁਰਦੀਪ ਸਿੰਘ ਨਾਗੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ।ਸੀਨੀਅਰ ਪੁਲਿਸ ਕਪਤਾਨ ਸ਼੍ਰੀ ਧਰੁਵ ਦਹੀਆ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਨੱਥ ਪਾਏ ਜਾਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ‘ਤੇ ਐਸ.ਐਸ.ਪੀ. ਸ਼੍ਰੀ ਧਰੁਵ ਦਹੀਆ, ਐਸ.ਪੀ. ਅਮਨਦੀਪ ਕੌਰ ਅਤੇ ਡੀ.ਐਸ.ਪੀ. ਸੁਖਵਿੰਦਰਪਾਲ ਸਿੰਘ ਨੂੰ ਪ੍ਰਧਾਨ ਗੁਰਦੀਪ ਸਿੰਘ ਨਾਗੀ ਤੇ ਉਨ੍ਹਾਂ ਦੇ ਸਾਥੀਆਂ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਐਸ. ਐਸ.ਪੀ. ਧਰੁਵ ਦਹੀਆ ਨੇ ਕਿਹਾ ਕਿ ਜਿਲ੍ਹੇ ‘ਚੋ ਹਰ ਤਰਾਂ ਦੇ ਜੁਰਮ ਨੂੰ ਖਤਮ ਕਰਨ ਲਈ ਪੁਲਿਸ ਮੁਸਤੈਦੀ ਨਾਲ ਵਚਨਬੱਧ ਹੈ, ਜਿਸ ਵਿਚ ਉਨ੍ਹਾਂ ਨੂੰ ਸਫਲਤਾ ਵੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪਸਾਰਾ ਕਈ ਤਰਾਂ ਦੀਆਂ ਸਮਾਜਿਕ ਬੁਰਾਈਆਂ ਨੂੰ ਜਨਮ ਦਿੰਦਾ ਹੈ ਪ੍ਰੰਤੂ ਹੁਣ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਜਿਥੇ ਸਖਤ ਕਾਰਵਾਈ ਕੀਤੀ ਜਾ ਰਹੀ ਓਥੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕਰਨ ਵਾਲੀ ਆਰੰਭੀ ਗਈ ਕਾਰਵਾਈ ਨਾਲ ਲੋਕ ਇਸ ਧੰਦੇ ਤੋਂ ਕੰਨੀ ਕਤਰਾਉਣ ਲੱਗੇ ਹਨ, ਜੋ ਪੁਲਿਸ ਦੀ ਵੱਡੀ ਕਾਮਯਾਬੀ ਹੈ। ਇਸ ਮੌਕੇ ਭੂਪਿੰਦਰ ਸਿੰਘ ਸਿੱਧੂ, ਜਸਵੰਤ ਸਿੰਘ ਮਾਂਗਟ, ਲਖਬੀਰ ਸਿੰਘ ਗਿੱਲ, ਸਵਿੰਦਰ ਸਿੰਘ ਸ਼ਿੰਦਾ ਲਹੌਰੀਆ, ਪ੍ਰਗਟ ਸਿੰਘ, ਮਨਜਿੰਦਰ ਸਿੰਘ ਚੰਦੀ, ਸਤਪਾਲ ਵਿਨਾਇਕ, ਰਵਿੰਦਰ ਸਿੰਘ, ਸਤਿੰਦਰ ਸਿੰਘ ਅਠਵਾਲ, ਗੋਪਾਲ ਸਿੰਘ ਮਨਜੋਤਰਾ, ਸੁਖਦੇਵ ਸਿੰਘ ਬੱਬੂ, ਪ੍ਰਗਟ ਸਿੰਘ ਘਣਗਸ ਆਦਿ ਹਾਜਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।