ਡਿਪਟੀ ਕਮਿਸ਼ਨਰ ਨੇ ਕਰਵਾਈ ਕੋਵਿਡ ਤੋਂ ਬਚਾਅ ਸਬੰਧੀ ਵੈਕਸੀਨੇਸ਼ਨ
February 18th, 2021 | Post by :- | 75 Views

 

ਬਠਿੰਡਾ, 18 ਫਰਵਰੀ ( ਬਾਲ ਕ੍ਰਿਸ਼ਨ ਸ਼ਰਮਾ)  ਸਿਹਤ ਵਿਭਾਗ ਵੱਲੋਂ ਕਰੋਨਾ ਵਾਇਰਸ ਦੀ ਲਾਗ ਦੇ ਫੈਲਾਅ ਦੀ ਰੋਕਥਾਮ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ 16 ਜਨਵਰੀ ਤੋਂ ਕੀਤੀ ਗਈ ਸੀ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਕੋਵਿਡ-19 ਤੋਂ ਬਚਾਅ ਸਬੰਧੀ ਆਪਣੀ ਵੈਕਸੀਨੇਸ਼ਨ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਕਰਵਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਉਨਾਂ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਸਰਕਾਰ ਦੀ ਹਦਾਇਤਾਂ ਅਨੁਸਾਰ ਜ਼ਿਲਾ ਬਠਿੰਡਾ ਅੰਦਰ ਹੈਲਥ ਦੇ ਅਧਿਕਾਰੀਆਂ, ਕਰਮਚਾਰੀਆਂ, ਫਰੰਟ ਲਾਈਨ ਵਰਕਰ, ਪੁਲੀਸ ਵਿਭਾਗ ਅਤੇ ਹੋਰ ਵਿਭਾਗਾਂ ਦੇ 4274 ਮੁਲਾਜਮਾਂ ਦਾ ਮੁਫ਼ਤ ਟੀਕਾਕਰਨ ਕੀਤਾ ਗਿਆ ਹੈ। ਇਸ ਦੌਰਾਨ ਇਸ ਵੈਕਸੀਨੇਸ਼ਨ ਦਾ ਕੋਈ ਵੀ ਬੁਰਾ ਪ੍ਰਭਾਵ ਸਾਹਮਣੇ ਨਹੀਂ ਆਇਆ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿਲੋਂ ਨੇ ਕਿਹਾ ਕਿ ਇਹ ਵੈਕਸੀਨ ਪੂਰੀ ਤਰਾ ਸੁਰੱਖਿਅਤ ਹੈ। ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੀਸਰੇ ਫੇਜ਼ ਦੀ ਵੈਕਸੀਨੇਸ਼ਨ ਸ਼ੁਰੂ ਕੀਤੀ ਜਾਵੇਗੀ। ਜਿਸ ਵਿੱਚ ਆਮ ਜਨਤਾ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਲਈ ਆਪਣੇ ਟੀਕਾਕਰਨ ਲਈ ਜਲਦੀ ਤੋਂ ਜਲਦੀ ਰਜਿਸ਼ਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਟੀਕਾਕਰਨ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਸਿੰਗਲਾ, ਜ਼ਿਲਾ ਨੋਡਲ ਅਫਸਰ ਡਾ. ਰਾਕੇਸ਼ ਸਿੰਗਲਾ, ਐਸ.ਐਮ.ਓ. ਡਾ. ਮਨਿੰਦਰਪਾਲ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਆਦਿ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।