ਸ਼ਹੀਦ ਸਾਧੂ ਸਿੰਘ ਤਖਤੂਪੁਰਾ ਨੂੰ ਸਟੇਜ ਤੋਂ ਦਿੱਤੀ ਸ਼ਰਧਾਂਜ਼ਲੀ ,ਮੋਦੀ ਸਰਕਾਰ ਦੀ ਅਰਥੀ ਫੂਕੀ ।
February 20th, 2021 | Post by :- | 107 Views
—-ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਨੂੰ ਸਟੇਜ ਤੋਂ ਦਿੱਤੀ ਸ਼ਰਧਾਂਜਲੀ, ਕਿਸਾਨਾਂ ਵਿਰੁੱਧ ਕੂੜ ਪ੍ਰਚਾਰ ਪ੍ਰੋਪੋਕੰਡਾ ਕਰਨ, ਕਿਸਾਨ ਅੰਦੋਲਨ ਨੂੰ ਆਉਂਦੇ ਕੱਚੇ ਰਸਤੇ ਬੰਦ ਕਰਨ ਦੇ ਵਿਰੁੱਧ ਮੋਦੀ ਸਰਕਾਰ ਦੀ ਅਰਥੀ ਫੂਕੀ ਤੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਕਿਸਾਨ ਤੁਰੰਤ ਰਿਹਾਅ ਕਰੋ।–

-ਜੰਡਿਆਲਾ ਗੁਰੂ ਕੁਲਜੀਤ ਸਿੰਘ –ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਤੇ ਜ ਸਕੱਤਰ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਵੀਰ ਸਿੰਘ ਲੋਪੋਕੇ ਦੇ ਗੁੰਡਿਆਂ ਵੱਲੋਂ ਅੰਮ੍ਰਿਤਸਰ  ਵਿਖੇ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਲਈ BKU ਉਗਰਾਹਾਂ ਦੇ ਸੂਬਾ ਆਗੂ ਸਾਧੂ ਸਿੰਘ ਤਖ਼ਤੂਪੁਰਾ ਨੂੰ ਸ਼ਹੀਦ ਕੀਤਾ ਗਿਆ ਸੀ, ਉਨ੍ਹਾਂ ਦੀ 11ਵੀਂ ਬਰਸੀ ਤੇ ਸਟੇਅ ਤੋਂ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ।  ਕੇਂਦਰ ਸਰਕਾਰ ਵੱਲੋਂ ਇਸ਼ਤਿਹਾਰ ਜਾਰੀ ਕਰਕੇ 200 ਦੇ ਕਰੀਬ ਕਿਸਾਨ ਆਗੂਆਂ, ਗਾਇਕਾਂ ਵਿਰੁੱਧ ਜੋ ਪ੍ਰਚਾਰ ਪ੍ਰੋਪੋਕੰਡਾ ਕੀਤਾ ਗਿਆ, ਉਸ ਦੇ ਵਿਰੋਧ ਵਿਚ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਤੇ ਮੰਗ ਕੀਤੀ ਕਿ ਗ੍ਰਿਫ਼ਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਤੇ ਦਿੱਲੀ ਮੋਰਚੇ ਨੂੰ ਆਉਂਦੇ ਸਾਰੇ ਰਸਤੇ ਖੋਲ੍ਹੇ ਜਾਣ,  29 ਫਰਵਰੀ ਦੇ ਦੰਗਾਈਆਂ ਦੇ ਵਿਰੁੱਧ ਬਣਦਾ ਪਰਚਾ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਹ ਅੰਦੋਲਨ ਖੇਤੀ ਦੇ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ, ਸਾਰੀਆਂ ਫਸਲਾਂ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਤੱਕ ਜਾਰੀ ਰਹੇਗਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।