ਕੋਰੋਨਾਵਾਇਰਸ ਦੀ ਰੋਕਥਾਮ ਲਈ ਟੀਕਾਕਰਨ ਜ਼ਰੂਰੀ: ਸਿਵਲ ਸਰਜਨ ਜਿਲੇ ਵਿੱਚ ਅੱਜ 701 ਸਿਹਤ ਕਾਮਿਆਂ ਨੇ ਲਗਾਇਆ ਕਰੋਨਾ ਦਾ ਟੀਕਾ
February 21st, 2021 | Post by :- | 40 Views

ਅੰਮ੍ਰਿਤਸਰ ਫਰਵਰੀ( ਮਨਬੀਰ ਸਿੰਘ)ਰਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਭ ਤੋਂ ਪਹਿਲਾਂ ਸਿਹਤ ਕਾਮਿਆਂ ਨੂੰ ਕਰੋਨ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਚਿਲਡਰਨ ਓ.ਪੀ.ਡੀ. ਵਾਰਡ 49, ਬਾਬਾ ਬਕਾਲਾ 10, ਬਿਆਸ ਹਸਪਤਾਲ 113, ਸਿਵਲ ਹਸਪਤਾਲ 0, ਲੋਪੋਕੇ 20, ਮਾਨਾਂਵਾਲਾ 0, ਰਣਜੀਤ ਐਵੀਨਿਊ 30, ਸਕੱਤਰੀ ਬਾਗ 7, ਤਰਸਿੱਕਾ 0, ਵੇਰਕਾ 169, ਘਨੂੰਪੁਰ ਕਾਲੇ 206, ਅਜਨਾਲਾ 70, ਮਜੀਠਾ 0, ਫੋਰਟਿਸ ਹਸਪਤਾਲ 0, ਓਮ ਪ੍ਰਕਾਸ਼ ਆਈ ਹਸਪਤਾਲ 0, ਐਸ.ਜੀ.ਆਰ.ਡੀ. ਡੈਂਟਲ 0, ਅਮਨਦੀਪ ਮੈਡਿਸਿਟੀ 0 ਅਤੇ ਐਸ.ਜੀ.ਆਰ.ਡੀ. ਵੱਲਾ 27 ਸਿਹਤ ਕਾਮਿਆਂ ਨੂੰ ਕੋਵਿਡ 19 ਦੇ ਟੀਕੇ ਲਗਾਏ ਗਏ ਹਨ ਅਤੇ ਕਿਸੇ ਵੀ ਹੈਲਥ ਕੇਅਰ ਵਰਕਰ ਦੀ ਸਿਹਤ ਉੱਤੇ ਕੋਈ ਬੁਰਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ। ਸਿਵਲ ਸਰਜਨ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਨਵੇਂ ਸਾਲ ਦੇ ਸ਼ੁਰੂ ਵਿਚ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰਾਂ ਨਾਲ ਸੁਰੱਖਿਅਤ ਹੈ। ਉਨਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ, ਜਿਸ ਦੇ ਸਾਈਡ ਇਫੈਕਟ ਹੋ ਸਕਦੇ ਹਨ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਇਹ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।