ਜੰਡਿਆਲਾ ਗੁਰੂ ਵਿੱਖੇ ਰੇਲ ਰੋਕੋ ਅੰਦੋਲਨ 152 ਵੇਂ ਦਿਨ ਦਾਖ਼ਿਲ ।
February 22nd, 2021 | Post by :- | 70 Views

ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ 152ਵੈ ਦਿਨ ਵਿੱਚ ਦਾਖਲ।ਖੇਤੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਦੀ ਕੀਤੀ ਨਿਖੇਧੀ।ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਮਾਸਟਰ ਦਾਤਾਰ ਸਿੰਘ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ।

ਜੰਡਿਆਲਾ ਗੁਰੂ ਕੁਲਜੀਤ ਸਿੰਘ

ਮੋਦੀ ਸਰਕਾਰ ਵੱਲੋ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਖੇਤੀ ਮੰਡੀ ਢਾਂਚੇ ਨੂੰ ਤਬਾਹ ਕਰਨ ਲਈ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਵਿਖੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 152ਵੈ ਦਿਨ ਵਿਚ ਦਾਖਲ ਹੋ ਗਿਆ। ਜ਼ੋ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਜਥੇਬੰਦੀ ਵੱਲੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਅਜਿਹੇ ਸੁਲਝੇ ਹੋਏ ਤੇ ਲੋਕਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਆਗੂ ਦੀ ਮੌਤ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ।ਕਿਸਾਨ ਆਗੂ ਗੁਰਬਚਨ ਸਿੰਘ ਚੱਬਾ,ਮੁਖਤਾਰ ਸਿੰਘ ਭੰਗਵਾਂ,ਕਿਰਪਾਲ ਸਿੰਘ ਕਲੇਰ ਮਾਂਗਟ ਨੇ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਕਿ ਬਾਰਡਰਾਂ ਤੇ ਭੀੜ ਇਕੱਠੀ ਕਰਨ ਨਾਲ ਖੇਤੀ ਕਨੂੰਨ ਰੱਦ ਨਹੀ ਹੋਣਗੇ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਉੱਥੇ ਕੋਈ ਭੀੜ ਨਹੀਂ ਬਲਕਿ ਦੇਸ਼ ਦੇ ਅੰਨਦਾਤੇ ਆਪਣਾ ਭਵਿੱਖ ਤੇ ਖੇਤੀ ਬਚਾਉਣ ਲਈ ਡਟੇ ਹੋਏ ਹਨ।ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਦੇਸ਼ ਦੇ ਕਿਸਾਨਾਂ ਮਜਦੂਰਾਂ ਖਿਲਾਫ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ।ਦੇਸ਼ ਦੇ ਕਿਸਾਨ ਮਜ਼ਦੂਰ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਤੇ ਕਾਲੇ ਕਾਨੂੰਨਾਂ ਰੱਦ ਕਰਾਉਣ ਲਈ ਡਟੇ ਹੋਏ ਹਨ,ਪਰ ਮੋਦੀ ਸਰਕਾਰ ਅਜੇ ਵੀ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਬਿਆਨਬਾਜੀ ਕਰ ਰਹੀ ਹੈ।ਇਸ ਮੌਕੇ ਜਗਤਾਰ ਸਿੰਘ ਵੀਰਮ,ਸੇਵਾ ਸਿੰਘ ਪੰਧੇਰ, ਗੁਰਵਿੰਦਰ ਸਿੰਘ ਕੋਟਲਾ, ਹਰਿੰਦਰ ਸਿੰਘ ਵਡਾਲਾ, ਸਤਨਾਮ ਸਿੰਘ ਭੰਗਵਾਂ, ਸੁਖਵਿੰਦਰ ਸਿੰਘ ਠੱਠਾ,ਮਲੋਕ ਸਿੰਘ ਮਾਨ,ਮਨਦੀਪ ਸਿੰਘ ਫਤਹਿਗੜ੍ਹ, ਕੁਲਦੀਪ ਸਿੰਘ ਦਾਦੁਪੁਰ, ਪਲਵਿੰਦਰ ਸਿੰਘ ਨਵਾਂਪਿੰਡ, ਗੁਰਪ੍ਰੀਤ ਸਿੰਘ ਬੱਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।