ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਦੀ ਸਬਸਿਡੀ ਜਾਰੀ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਲਈ ਬੈਂਕਾਂ ਰਾਹੀਂ ਮੁਹੱਈਆ ਕਰਵਾਏ ਜਾਣਗੇ ਲੱਗਭੱਗ 8.25 ਕਰੋੜ ਰੁ: ਦੇ ਕਰਜੇ – ਚੇਅਰਮੈਨ
February 25th, 2021 | Post by :- | 59 Views

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ

ਅੰਮ੍ਰਿਤਸਰ 25 ਫਰਵਰੀ (ਮਨਬੀਰ ਸਿੰਘ)
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ, ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਦੇ ਮੰਤਵ ਨਾਲ ਇਕ ਕਰੋੜ ਰੁਪਏ ਦੇ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਵੱਖ ਵੱਖ ਬੈਂਕਾਂ ਦੁਆਰਾ ਇਨਾਂ ਲਾਭਪਾਤਰੀਆਂ ਨੂੰ ਲਗਭੱਗ 8.25 ਕਰੋੜ ਰੁਪਏ ਦੇ ਕਰਜੇ ਉਪਲਬੱਧ ਹੋ ਜਾਣਗੇ। ਇਹ ਪ੍ਰਾਪਤੀ ਸ੍ਰ: ਸਾਧੂ ਸਿੰਘ ਧਰਮਸੋਤ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਦੇ ਯਤਨਾ ਸਦਕਾ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸੰਭਵ ਹੋ ਸਕੀ ਹੈ ਜਿਨਾਂ ਵਲੋਂ ਕੋਵਿਡ 19 ਦੀ ਮਹਾਂਮਾਰੀ ਦੇ ਦੌਰ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਮਾਲੀ ਸਾਲ ਦੌਰਾਨ ਸ਼ੇਅਰ ਕੈਪੀਟਲ ਅਤੇ ਸਬਸਿਡੀ ਦੇ ਕੁਲ 792.53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨੇੜਲੇ ਭਵਿੱਖ ਵਿਚ ਲਗਭੱਗ 170 ਲੱਖ ਰੁਪਏ ਹੋਰ ਜਾਰੀ ਹੋਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜ਼ਾ ਧਾਰਕਾਂ ਦੇ 50,000/- ਰੁਪਏ ਤੱਕ ਦੇ ਕਰਜੇ ਮਾਫ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ।
ਚੇਅਰਮੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਸ ਤੋਂ ਇਲਾਵਾ ਹੋਰ ਵਖ-ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜਾ ਮੁਹੱਈਆ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸ਼ਨ ਵਲੋਂ ਕਰਜੇ ਵੰਡਣ ਦੇ ਨਾਲ -ਨਾਲ ਹੁਣ ਤੱਕ 811.46 ਲੱਖ ਰੁਪਏ ਕਰਜਿਆਂ ਦੀ ਵਸੂਲੀ ਵੀ ਕੀਤੀ ਗਈ ਹੈ ਜੋ ਕਿ ਸਲਾਹੁਣਯੋਗ ਹੈ।
ਸ੍ਰੀ ਮੋਹਨ ਲਾਲ ਸੂਦ, ਚੇਅਰਮੈਨ ਵਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ 141 ਗਰੀਬ ਲਾਭਪਾਤਰੀਆਂ ਨੂੰ 14.10 ਲੱਖ ਰੁਪਏ ਦੀ ਸਬਸਿਡੀ ਦੇ ਮੰਨਜੂਰੀ ਪੱਤਰ ਵੰਡੇ ਗਏ।
ਇਸ ਮੌਕੇ ਤੇ ਬੋਰਡ ਦੇ ਮੈਂਬਰ ਡਾਇਰੈਕਟਰ ਸ੍ਰੀ ਰਾਮ ਰਛਪਾਲ ਸਿੰਘ ਤੇ ਨਵਨਿਯੁਕਤ ਬੋਰਡ ਦੇ ਮੈਂਬਰ ਡਾਇਰੈਕਟਰ ਸ੍ਰੀ ਅਜੇ ਕੁਮਾਰ ਅਤੇ ਅੰਮ੍ਰਿਤਸਰ ਜ਼ਿਲੇ ਦੇ ਜ਼ਿਲਾ ਮੈਨੇਜ਼ਰ ਸ੍ਰੀਮਤੀ ਕੁਲਜੀਤ ਕੌਰ, ਤਰਨਤਾਰਨ ਜ਼ਿਲੇ ਦੇ ਜ਼ਿਲਾ ਮੈਨੇਜਰ ਸ੍ਰੀ ਵਰਿੰਦਰ ਸਿੰਘ, ਜਿਲਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਸ੍ਰੀ ਸੁਖਵਿੰਦਰ ਸਿੰਘ ਘੁੰਮਣ, ਸ: ਗੁਰਨਾਮ ਸਿੰਘ ਲਹਿਰੀ ਸਾਬਕਾ ਜੁਆਇੰਟ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਸ: ਨਿਸ਼ਾਨ ਸਿੰਘ, ਸ੍ਰੀ ਰਾਹੁਲ ਸ਼ਰਮਾ, ਸ੍ਰੀ ਮਿੰਟੂ ਅਟਵਾਲ, ਸ: ਅਵਤਾਰ ਸਿੰਘ, ਸ: ਪਰਮਦੀਪ ਸਿੰਘ, ਸ੍ਰੀ ਬ੍ਰਿਜ ਮੋਹਨ ਹਾਜ਼ਰ ਸਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।