ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਹੁਕਮ ਜਾਰੀ
February 26th, 2021 | Post by :- | 59 Views

ਬਠਿੰਡਾ, 26 ਫਰਵਰੀ ( ਬਾਲ ਕ੍ਰਿਸ਼ਨ ਸ਼ਰਮਾ) ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲੇ ਵਿੱਚ ਅੰਦਰੂਨੀ ਅਤੇ ਬਾਹਰੀ ਸਮਾਜਿਕ ਇਕੱਠਾਂ ਵਾਸਤੇ ਕ੍ਰਮਵਾਰ 100 ਅਤੇ 200 ਵਿਅਕਤੀਆਂ ਤੱਕ ਦਾ ਇਕੱਠ ਕਰਨ ਦੇ ਆਦੇਸ਼ ਦਿੱਤੇ ਹਨ।
ਜਾਰੀ ਹੁਕਮ ਅਨੁਸਾਰ ਕਰੋਨਾ ਤੋਂ ਬਚਾਓ ਲਈ ਜ਼ਿਲੇ ਵਿੱਚ ਹਰ ਵਿਅਕਤੀ ਲਈ ਮੂੰਹ ’ਤੇ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ।
ਜਾਰੀ ਹੁਕਮ ਅਨੁਸਾਰ ਕੰਨਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰ ਜਿਵੇਂ ਕਿ ਸਿਨੇਮਾ ਹਾਲ, ਥੀਏਟਰ, ਸਵੀਮਿੰਗ ਪੂਲ ਅਤੇ ਪ੍ਰਦਰਸ਼ਨੀ ਹਾਲ ਗ੍ਰਹਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੀ ਖੋਲੇ ਜਾ ਸਕਣਗੇ।
ਇਨਾਂ ਦਿਸ਼ਾ-ਨਿਰਦੇਸ਼ਾ ਦੀ ਕਿਸੇ ਵੀ ਤਰਾਂ ਦੀ ਉਲੰਘਣਾ, ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੋਂ 60 ਦੇ ਤਹਿਤ, ਭਾਰਤ ਦੰਡ ਕੋਡ ਆਈ.ਪੀ.ਸੀ ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਜੁਰਮਾਨਾਯੋਗ ਹੋਵੇਗੀ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।