ਦਿੱਲੀ ਮੋਰਚੇ ਲਈ ਲਾਮਬੰਦੀ ਪਿੰਡ ਪੱਧਰ ਤੇ ਜਾਰੀ ,ਰੇਲ ਰੋਕੋ ਅੰਦੋਲਨ 156 ਵੇਂ ਦਿਨ ਹੋਇਆ ਦਾਖਿਲ ।
February 26th, 2021 | Post by :- | 95 Views
ਦਿੱਲੀ ਮੋਰਚੇ ਲਈ ਲਾਮਬੰਦੀ ਪਿੰਡ ਪੱਧਰ ਤੇ ਜਾਰੀ,ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ 156ਵੇਂ ਦਿਨ ਵਿੱਚ ਦਾਖਲ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮੀਟਿੰਗ ਲਈ ਰੱਖੀਆਂ ਸ਼ਰਤਾਂ ਨਾਮਨਜੂਰ।

ਜੰਡਿਆਲਾ ਗੁਰੂ ਕੁਲਜੀਤ ਸਿੰਘ                         ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 3 ਮਹੀਨਿਆ ਤੋ ਕਿਸਾਨ ਮਜ਼ਦੂਰ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ ਪਰ ਮੋਦੀ ਸਰਕਾਰ ਦੇਸ਼ ਦੇ ਅੰਨਦਾਤਾ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਅਜੇ ਵੀ ਕਾਰਪੋਰੇਟ ਘਰਾਣਿਆ ਦੇ ਹੱਕ ਵਿੱਚ ਖੜ੍ਹੀ ਹੈ ਤੇ ਕਾਲੇ ਕਾਨੂੰਨਾਂ ਨੂੰ ਸਹੀ ਦੱਸ ਰਹੀ ਹੈ।ਇਸ ਲਈ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪਿੰਡ ਪੱਧਰ ਤੇ ਲਾਮਬੰਦੀ ਕੀਤੀ ਜਾ ਰਹੀ ਹੈ।ਆਗੂਆਂ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਕਿ ਕਿਸਾਨ ਜਥੇਬੰਦੀਆਂ ਮੀਟਿੰਗ ਤੋ ਪਹਿਲਾਂ ਸਰਕਾਰ ਵਲੋਂ ਡੇਢ ਸਾਲ ਤਕ  ਕਾਨੂੰਨਾਂ ਨੂੰ ਰੋਕੇ ਜਾਣ ਦੀ ਦਿੱਤੀ ਤਜਵੀਜ ਉਤੇ ਵਿਚਾਰ ਕਰਨ ਦੀ ਕੀਤੀ ਨਿਖੇਧੀ ਤੇ ਕਿਹਾ ਕਿ ਸਰਕਾਰ ਵੱਲੋਂ ਮੀਟਿੰਗ ਲਈ ਰੱਖੀਆਂ ਸ਼ਰਤਾਂ ਸਾਨੂੰ ਬਿਲਕੁਲ ਵੀ ਮਨਜੂਰ ਨਹੀਂ ਹਨ।ਜਥੇਬੰਦੀ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 156ਵੈ ਦਿਨ ਵਿਚ ਦਾਖਲ ਹੋ ਗਿਆ।ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਕੱਤਰ ਸਿੰਘ ਕੋਟਲਾ,ਅਮਰਪਾਲ ਸਿੰਘ ਰੋਮੀ ਨੇ ਕਿਹਾ ਕਿ ਇਹ ਕਾਲੇ ਕਨੂੰਨ ਦੇਸ਼ ਦੇ ਖੇਤੀ ਕਿੱਤੇ ਨੂੰ ਤਬਾਹ ਕਰ ਦੇਣਗੇ ਤੇ ਦੇਸ਼ ਦੀ ਖੇਤੀ ਅਤੇ ਬਜ਼ਾਰ ਉੱਤੇ ਪ੍ਰਾਈਵੇਟ ਕੰਪਨੀਆਂ ਦਾ ਕਬਜਾ ਹੋ ਜਾਵੇਗਾ।ਇਸ ਲਈ ਇਹ ਕਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।ਕਿਸਾਨਾਂ ਮਜ਼ਦੂਰਾ ਦੇ ਨਾਲ ਨਾਲ ਦੇਸ਼ ਦੇ ਸਾਰੇ ਵਰਗਾਂ ਦਾ ਵੀ ਇਸ ਅੰਦੋਲਨ ਨੂੰ ਪੂਰਨ ਸਮਰਥਨ ਮਿਲ ਰਿਹਾ ਹੈ।ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿੱਚ ਧਰਨਾ ਨਿਰੰਤਰ ਜਾਰੀ ਹੈ।ਇਸ ਮੌਕੇ ਲਖਵਿੰਦਰ ਸਿੰਘ, ਜੋਗਿੰਦਰ ਸਿੰਘ ਕਲੇਰ,ਦਰਸ਼ਨ ਸਿੰਘ, ਕੁਲਵੰਤ ਸਿੰਘ ਕੋਹਾਲੀ,ਕਾਬਲ ਸਿੰਘ,ਕਸ਼ਮੀਰ ਸਿੰਘ ਖਿਆਲਾ, ਕਰਨਜੀਤ ਸਿੰਘ, ਸਰੂਪ ਸਿੰਘ ਬੋਪਾਰਾਏ, ਜਰਨੈਲ ਸਿੰਘ, ਸੋਹਣ ਸਿੰਘ ਸ਼ਿੱਡਣ,ਦੀਦਾਰ ਸਿੰਘ,ਪ੍ਰਗਟ ਸਿੰਘ ਉਡਰ,ਦਲੇਰ ਸਿੰਘ, ਅਵਤਾਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।