ਜੰਡਿਆਲਾ ਗੁਰੂ ਵਿੱਖੇ ਰੇਲ ਰੋਕੋ ਅੰਦੋਲਨ 159 ਵੇਂ ਦਿਨ ਹੋਇਆ ਦਾਖ਼ਿਲ ।
March 1st, 2021 | Post by :- | 55 Views
ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ 159ਵੈ ਦਿਨ ਵਿੱਚ ਦਾਖਲ,5 ਮਾਰਚ ਨੂੰ ਹਜਾਰਾਂ ਕਿਸਾਨਾਂ ਮਜਦੂਰਾਂ ਦਾ ਜੱਥਾ ਦਿੱਲੀ ਮੋਰਚੇ ਲਈ ਹੋਵੇਗਾ ਰਵਾਨਾ।                             ਜੰਡਿਆਲਾ ਗੁਰੂ ਕੁਲਜੀਤ ਸਿੰਘ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ,ਜੋਨ ਜੰਡਿਆਲਾ ਦੇ ਪ੍ਰਧਾਨ ਜਰਮਨਜੀਤ ਸਿੰਘ ਬੰਡਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦਸਿਆ ਕਿ ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮੋਰਚੇ ਲਈ ਅੰਮ੍ਰਿਤਸਰ ਜਿਲੇ ਤੋ ਹਜਾਰਾਂ ਕਿਸਾਨਾਂ ਮਜਦੂਰਾਂ ਦਾ ਜੱਥਾ ਟਰੈਕਟਰ ਟਰਾਲੀਆਂ ਰਾਹੀਂ 5 ਮਾਰਚ ਨੂੰ ਰਵਾਨਾ ਹੋਵੇਗਾ,ਜਿਸਦੀਆਂ ਪੂਰੇ ਜਿਲੇ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਜਥੇਬੰਦੀ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਵਿਖੇ ਕਾਲੇ ਖੇਤੀ ਕਨੂੰਨਾਂ ਖਿਲਾਫ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 159ਵੈ ਦਿਨ ਵਿਚ ਦਾਖਲ ਹੋ ਗਿਆ।ਜੋ ਜਥੇਬੰਦੀ ਦੇ ਐਲਾਨ ਮੁਤਾਬਕ ਕਾਲੇ ਕਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ।ਅੱਜ ਮੋਰਚੇ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਬਾਜ ਸਿੰਘ ਸਾਰੰਗੜਾ ਨੇ ਕਿਹਾ ਕਿ ਇਹ ਅੰਦੋਲਨ ਕਿਸਾਨ ਅੰਦੋਲਨ ਤੋ ਹੁਣ ਜਨ ਅੰਦੋਲਨ ਬਣ ਚੁੱਕਾ ਹੈ ਤੇ ਦੇਸ਼ ਦੇ ਸਾਰੇ ਵਰਗਾਂ ਦੀ ਇਸ ਅੰਦੋਲਨ ਵਿਚ ਸ਼ਮੂਲੀਅਤ  ਹੀ ਰਹੀ ਹੈ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।