ਜੰਡਿਆਲਾ ਗੁਰੂ ਵਿੱਖੇ ਰੇਲ ਰੋਕੋ ਅੰਦੋਲਨ 161 ਵੇਂ ਦਿਨ ਦਾਖ਼ਿਲ ।
March 3rd, 2021 | Post by :- | 78 Views
ਜੰਡਿਆਲਾ ਗੁਰੂ ਵਿਖੇ ਰੇਲ ਰੋਕੋ ਅੰਦੋਲਨ 161ਵੈ ਦਿਨ ਵਿੱਚ ਦਾਖਲ।

ਜੰਡਿਆਲਾ ਗੁਰੂ ਕੁਲਜੀਤ ਸਿੰਘ                       ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਵਿਖੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਰਪੋਰੇਟ ਪੱਖੀ ਕਾਲੇ ਖੇਤੀ ਕਨੂੰਨਾਂ ਖਿਲਾਫ ਚਲ ਰਿਹਾ ਰੇਲ ਰੋਕੋ ਅੰਦੋਲਨ ਅੱਜ 161ਵੈ ਦਿਨ ਵਿਚ ਦਾਖਲ ਹੋ ਗਿਆ।ਅੱਜ ਮੋਰਚੇ ਵਿੱਚ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆ ਕਿਸਾਨ ਧੰਨਾ ਸਿੰਘ ਲਾਲੂਘੁੰਮਣ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਉਤੇ ਲੱਗੇ ਮੋਰਚਿਆਂ ਨੂੰ ਹੋਰ ਮਜ਼ਬੂਤ ਕਰਨ ਲਈ 5 ਮਾਰਚ ਨੂੰ ਅੰਮ੍ਰਿਤਸਰ ਗੋਲਡਨ ਗੇਟ ਤੋਂ ਹਜ਼ਾਰਾਂ ਕਿਸਾਨਾਂ ਮਜਦੂਰਾਂ ਦਾ ਜੱਥਾ ਕਿਸਾਨ ਮਜਦੂਰ ਸੰਘਰਸ਼ ਕਮੇਟੀ  ਦੇ ਸੂਬਾ ਆਗੂਆਂ ਦੀ ਅਗਵਾਈ ਵਿੱਚ ਦਿੱਲੀ ਮੋਰਚੇ ਲਈ ਰਵਾਨਾ ਹੋਵੇਗਾ।ਆਗੂਆਂ ਨੇ ਕਿਹਾ ਕਿ ਲੋਕ ਮਾਰੂ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਤੋ ਬਗੈਰ ਕੋਈ ਸਮਝੌਤਾ ਪ੍ਰਵਾਨ ਨਹੀਂ ਕਰਾਂਗੇ।ਇਸ ਮੌਕੇ ਅਮਰੀਕ ਸਿੰਘ ਜੰਡੋਕੇ, ਗੁਰਮੇਜ ਸਿੰਘ ਰੁੜ੍ਹੇ ਹਾਸਲ, ਸਰਵਣ ਸਿੰਘ ਵਲੀਪੁਰ, ਮੰਗਲ ਸਿੰਘ ਨੰਦਪੁਰ, ਤਰਸੇਮ ਸਿੰਘ ਕੱਦ ਗਿੱਲ,ਕੁਲਦੀਪ ਸਿੰਘ ਬੱਘੇ, ਜਸਵੰਤ ਸਿੰਘ ਪਲਾਸੌਰ,ਕਾਬਲ ਸਿੰਘ ਸਰਹਾਲੀ,ਪਰਮਜੀਤ ਸਿੰਘ ਚੰਬਾ,ਗੁਰਨਾਮ ਸਿੰਘ ਜੋਧਪੁਰ,ਪ੍ਰਕਾਸ਼ ਸਿੰਘ ਮਾਨੋਚਾਹਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।