ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ ।
March 3rd, 2021 | Post by :- | 93 Views
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਆਯੋਜਿਤ
– ਵਿਦਿਆਰਥੀਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਤਸਵੀਰਾਂ ਰਾਹੀਂ ਕੀਤਾ ਸ਼ਰਧਾ ਦਾ ਪ੍ਰਗਟਾਵਾ
ਅੰਮਿ੍ਰਤਸਰ, 3 ਮਾਰਚ (ਕੁਲਜੀਤ ਸਿੰਘ )- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ  ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਸੰਬੰਧੀ ਸਥਾਨਕ ਸਰਕਾਰੀ ਹਾਈ ਸਕੂਲ ਪੁਤਲੀਘਰ ਵਿਖੇ ਸਕੂਲ ਮੁਖੀ ਵਿਨੋਦ ਕਾਲੀਆ ਅਤੇ ਜ਼ਿਲ਼ਾ ਨੋਡਲ ਅਫਸਰ ਮੈਡਲ ਆਦਰਸ਼ ਸ਼ਰਮਾ ਦੀ ਸਾਂਝੀ ਅਗਵਾਈ ਹੇਠ ਬਲਾਕ ਪੱਧਰੀ ਪੇਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 13 ਸਕੂਲਾਂ ਦੇ ਕਰੀਬ 29 ਵਿਦਿਆਰਥੀਆਂ ਨੇ ਹਿੱਸਾ ਲਿਆ।
ਜ਼ਿਲ਼ਾ ਨੋਡਲ ਅਫਸਰ ਮੈਡਮ ਆਦਰਸ਼ ਸ਼ਰਮਾ ਨੇ ਦੱਸਿਆ ਕਿ ਵਿਭਾਗ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ਼ੇ ਅੰਦਰ 10 ਰੋਜਾ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਜਿੰਨਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਹਿਸਾ ਲਿਆ ਜਾ ਰਿਹਾ ਹੈ। ਮੈਡਮ ਗੁਰਜੀਤ ਕੌਰ ਪੁਤਲੀਘਰ, ਮੈਡਮ ਰਾਜਵਿੰਦਰ ਕੌਰ ਚਾਹ ਨਿਹੰਗਾਂ, ਮੈਡਲ ਮਨਦੀਪ ਕੌਰ ਬੱਲ ਨੈਸ਼ਨਲ ਅਵਾਰਡੀ, ਮੈਡਮ ਸਰਬਜੀਤ ਕੌਰ ਓਠੀਆਂ ਵਲੋਂ ਅੱਜ ਕਰਵਾਈ ਗਈ ਪੇਿਟੰਗ ਪ੍ਰਤੀਯੋਗਤਾ ਦੇ ਨਤੀਜਿਆਂ ਦੇ ਐਲਾਣ ਅਨੁਸਾਰ ਸੁਮਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਠੀਆਂ ਨੇ ਪਹਿਲਾ ਅਤੇ ਮਨਜੀਤ ਕੌਰ ਪੁਤਲੀਘਰ ਨੇ ਦੂਸਰਾ ਸਥਾਨ ਹਾਸਲ ਕੀਤਾ ਜਦਕਿ ਮਿਡਲ ਵਰਗ ਵਿਚਚੋਂ ਅਰਸ਼ਦੀਪ ਕੌਰ ਅਤੇ ਰਜਵੰਤ ਕੌਰ (ਦੋਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਠੀਆਂ) ਨੇ ਸਾਂਝੇ ਤੌਰ ਤੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸੁਮਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਬਲਵਾਨ ਸਿੰਘ ਮੁਖੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਠੀਆਂ, ਵਿਨੋਦ ਕਾਲੀਆ ਹੈਡ ਮਾਸਟਰ ਪੁਤਲੀਘਰ,ਮੈਡਮ ਆਦਰਸ਼ ਸ਼ਰਮਾ, ਜਤਿੰਦਰ ਕੁਮਾਰ ਬੱਬਰ, ਰਾਜਬੀਰ ਸਿੰਘ, ਦਿਲਬਾਗ ਸਿੰਘ ਓਠੀਆਂ, ਮੈਡਮ ਗੁਰਜੀਤ ਕੌਰ ਪੁਤਲੀਘਰ, ਗੁਰਿੰਦਰ ਸਿੰਘ ਰੰਧਾਵਾ ਵਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।