ਕੋਵਿਡ ਵੈਕਸੀਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੰਮ੍ਰਿਤਸਰ ਵਿੱਚ ਨੁੱਕੜ ਨਾਟਕਾਂ ਦੀ ਦੋ ਦਿਨਾਂ ਲੜੀ ਦਾ ਹੋਇਆ ਸਮਾਪਨ ।
March 3rd, 2021 | Post by :- | 82 Views
ਕੋਵਿਡ-19 ਵੈਕਸੀਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੰਮਿ੍ਰਤਸਰ ਵਿੱਚ ਨੁੱਕੜ ਨਾਟਕਾਂ ਦੀ ਦੋ ਦਿਨਾਂ ਲੜੀ ਦਾ ਸਮਾਪਨ
ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਕੀਤਾ ਗਿਆ ਆਯੋਜਨ
ਪਹਿਲੇ ਦਿਨ ਸਿਵਲ ਹਸਪਤਾਲ ਤੇ ਦੂਜੇ ਦਿਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਕਰਵਾਇਆ ਗਿਆ ਨੁੱਕੜ ਨਾਟਕ
ਸਿਵਲ ਸਰਜਨ ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਅੰਮ੍ਰਿਤਸਰ 3 ਮਾਰਚ 2021—ਕੁਲਜੀਤ ਸਿੰਘ
ਕੋਰੋਨਾ ਵਾਇਰਸ ਮਹਾਂਮਾਰੀ ਤੇ ਕੋਵਿਡ-19 ਵੈਕਸੀਨੇਸ਼ਨ ਅਭਿਆਨ ਦੇ ਮੱਦੇਨਜਰ ਇਨ੍ਹਾਂ ਦਿਨੀਂ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਦੇਸ ਭਰ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਸਹਿਰ ਵਿਚ ਨੁੱਕੜ ਨਾਟਕਾਂ ਦੀ ਦੋ ਦਿਨਾਂ ਲੜੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਹਿਲੇ ਦਿਨ ਅੰਮਿ੍ਰਤਸਰ ਦੇ ਸਿਵਿਲ ਹਸਪਤਾਲ ਅਤੇ ਦੂਜੇ ਦਿਨ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਰਨਜੀਤ ਐਵੇਨਿਊ ਵਿਚ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨੁੱਕੜ ਨਾਟਕਾਂ ਅਤੇ ਗੀਤਾਂ ਰਾਹੀਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਦੇ ਤਰੀਕੇ ਦੱਸੇ ਗਏ ਅਤੇ ਨਾਲ ਹੀ ਕੋਵਿਡ-19 ਵੈਕਸੀਨੇਸ਼ਨ ਅਭਿਆਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੇ ਕੋਰੋਨਾ ਮਹਾਂਮਾਰੀ ਅਤੇ ਵੈਕਸੀਨੇਸ਼ਨ ਅਭਿਆਨ ਬਾਰੇ ਕਈ ਤਰ੍ਹਾਂ ਦੇ ਸਵਾਲ ਕੀਤੇ ਅਤੇ ਅਪਣੇ ਸੰਸ਼ੇ ਦੂਰ ਕੀਤੇ। ਇਸ ਦੌਰਾਨ ਮਾਸਕ ਤੋਂ ਬਿਨਾ ਘੁੰਮ ਰਹੇ ਲੋਕਾਂ ਨੂੰ ਮਾਸਕ ਪਾ ਕੇ ਬਾਹਰ ਨਿਕਲਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਅੰਮਿ੍ਰਤਸਰ ਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਇਹ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਜ਼ਰੀਏ ਲੋਕਾਂ ਨੂੰ ਕੋਵਿਡ-19 ਵੈਕਸੀਨੇਸ਼ਨ ਪ੍ਰੋਗਰਾਮ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਨੇ ਕਿਹਾ ਕਿ ਦੇਸ਼ ਭਰ ਵਿੱਚ 1 ਮਾਰਚ ਤੋਂ ਕੋਵਿਡ-19 ਮਹਾਮਾਰੀ ਵਿਰੁੱਧ ਟੀਕਾਕਰਣ ਦਾ ਦੂਜਾ ਗੇੜ ਸ਼ੁਰੂ ਹੋ ਚੁੱਕਿਆ ਹੈ, ਜਿਸ ਅਧੀਨ 60 ਸਾਲ ਤੋਂ ਵੱਧ ਉਮਰ ਤੇ ਗੰਭੀਰ ਬੀਮਾਰੀ ਵਾਲੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਾਇਆ ਜਾ ਰਿਹਾ ਹੈ । ਗੁਰਮੀਤ ਸਿੰਘ ਨੇ ਕਿਹਾ, “ਵੈਕਸੀਨੇਸ਼ਨ ਅਭਿਆਨ ਉੱਤੇ ਕੇਂਦਰ ਸਰਕਾਰ ਵੱਡੇ ਪੱਧਰ ‘ਤੇ ਪੈਸਾ ਖਰਚ ਕਰ ਰਹੀ ਹੈ, ਤਾਂ ਜੋ ਇਸ ਮਹਾਂਮਾਰੀ ਦੇ ਕਹਿਰ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਕੋਰੋਨਾ ਮਹਾਂਮਾਰੀ ਦਾ ਦੌਰ ਹਰ ਦੇਸ ਵਾਸੀ ਲਈ ਚੁਣੌਤੀਪੂਰਨ ਰਿਹਾ ਹੈ, ਅਜਿਹੇ ਵਿਚ ਹਰ ਨਾਗਰਿਕ ਨੂੰ ਸਰਕਾਰ ਦੀ ਇਸ ਮੁਹਿੰਮ ਦਾ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ।“ ਉਹਨਾਂ ਕਿਹਾ ਕਿ ਸਰਕਾਰ ਕਿਸੇ ਵੀ ਮੁਹਿੰਮ ਨੂੰ ਉਦੋਂ ਤੱਕ ਸਫਲ ਨਹੀਂ ਬਣਾ ਸਕਦੀ, ਜਦੋਂ ਤੱਕ ਉਸ ਨੂੰ ਜਨਤਾ ਦਾ ਸਾਥ ਨਾ ਮਿਲੇ, ਇਸ ਕਰਕੇ ਇਸ ਮੁਹਿੰਮ ਵਿਚ ਵੀ ਲੋਕਾਂ ਦੇ ਵੱਡੇ ਪੱਧਰ ਉੱਤੇ ਭਾਗੀਦਾਰ ਬਣਨ ਦੀ ਬਹੁਤ ਲੋੜ ਹੈ। ਗੁਰਮੀਤ ਸਿੰਘ ਨੇ ਆਖਿਆ ਕਿ ਕੋਰੋਨਾ ਵਾਇਰਸ ਬਾਰੇ  ਲੋਕਾਂ ਨੂੰ ਵੇਰਵੇ ਸਣੇ ਜਾਣਕਾਰੀ ਦੇਣਾ ਬਹੁਤ ਜਰੂਰੀ ਹੈ। ਪਰ ਇਹ ਜਾਣਕਾਰੀ ਸਿਰਫ ਸਰਕਾਰ ਦੇਵੇ, ਇਹ ਜ਼ਰੂਰੀ ਨਹੀਂ। ਇਸ ਮਿਸਨ ਵਿੱਚ ਲੋਕ ਵੱਡੀ ਅਤੇ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਨੇ ਅਤੇ ਇੱਕ ਦੂਜੇ ਨੂੰ ਜਾਗਰੂਕ ਕਰਨ ਵਿਚ ਸਮਾਜ ਅਤੇ ਸਰਕਾਰ ਦੀ ਮਦਦ ਕਰ ਸਕਦੇ ਨੇ। ਇਸਦੇ ਨਾਲ ਹੀ ਓਹਨਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਸੱਭ ਤੋਂ ਪਹਿਲੀ ਪ੍ਰਾਥਮਿਕਤਾ ਦੇਸ ਦੇ ਲੋਕਾਂ ਦੀ ਸਿਹਤ ਹੈ ਅਤੇ ਇਸੇ ਦੇ ਮੱਦੇਨਜਰ ਕੇਂਦਰ ਸਰਕਾਰ ਵਲੋਂ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਦਾ ਆਗਾਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੋਵਿਡ ਵੈਕਸੀਨੇਸ਼ਨ ਅਭਿਆਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉੱਤੇ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਟੀ.ਵੀ., ਰੇਡੀਓ ਅਤੇ ਹੋਰ ਸੰਚਾਰ ਦੇ ਸਾਧਨਾਂ ਤੋਂ ਇਲਾਵਾ ਜਮੀਨੀ ਪੱਧਰ ਉੱਤੇ ਗਲੀ-ਮੁਹੱਲਿਆਂ ਵਿੱਚ ਜਾ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਵਿਲ ਸਰਜਨ ਆਫਿਸ ਦੇ ਮਾਸ ਮੀਡੀਆ ਅਫ਼ਸਰ ਅਮਰਦੀਪ ਸਿੰਘ ਨੇ ਕਿਹਾ ਕਿ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵੱਲੋਂ ਕੀਤਾ ਗਿਆ ਇਹ ਉਪਰਾਲਾ ਲੋਕਾਂ ਨੂੰ ਜਾਗਰੂਕ ਕਰਨ ਵਿਚ ਮੋਹਰੀ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੇ ਸਮੇਂ ਮੰਤਰਾਲੇ ਵੱਲੋਂ ਸ਼ਲਾਘਾਯੋਗ ਭੂਮਿਕਾ ਅਦਾ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਨੁੱਕੜ ਨਾਟਕਾਂ ਦੀ ਦੋ ਦਿਨਾ ਲੜੀ ਦੌਰਾਨ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਣ ਲਈ ਨਾ ਸਿਰਫ ਸਮਾਜਿਕ ਦੂਰੀ ਦੀ ਪਾਲਣਾ ਦੀ ਅਪੀਲ ਕੀਤੀ ਗਈ, ਬਲਕਿ ਬਿਮਾਰੀ ਤੋਂ ਬਚਣ ਲਈ ਉਚਿਤ ਢੰਗ ਅਪਨਾਉਣ ਅਤੇ ਸਰਕਾਰ ਦੀ ਗਾਈਡਲਾਈਨਜ਼ ਨੂੰ ਤਨਦੇਹੀ ਨਾਲ ਮੰਨਣ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ  ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੇਂਦਰ ਸਰਕਾਰ ਵੱਲੋਂ ਚਲਾਏ ਗਏ ਵੈਕਸੀਨੇਸ਼ਨ ਅਭਿਆਨ ਵਿਚ ਵੱਧ ਚਡ੍ਹ ਕੇ ਹਿੱਸਾ ਲੈਣ ਤੇ ਨਾਲ ਹੀ ਕੋਰੋਨਾ ਬਾਰੇ ਜੋ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉਸ ਨੂੰ ਆਪਣੇ ਪਰਿਵਾਰ, ਦੋਸਤਾਂ ਅਤੇ ਮਿੱਤਰਾਂ ਨਾਲ ਵੱਧ ਤੋਂ ਵੱਧ ਸਾਂਝਾ ਕੀਤਾ ਜਾਵੇ।
ਬਹਿਰਹਾਲ ਕੇਂਦਰ ਸਰਕਾਰ ਵਲੋਂ ਸੁਰੂ ਕੀਤੇ ਗਏ ਇਸ ਮੁਹਿੰਮ ਦਾ ਟੀਚਾ ਹਰ ਵਿਅਕਤੀ ਤੱਕ ਕੋਵਿਡ ਵੈਕਸੀਨੇਸ਼ਨ ਅਭਿਆਨ ਦੇ ਨਾਲ-ਨਾਲ ਕੋਰੋਨਾ ਮਹਾਂਮਾਰੀ ਅਤੇ ਇਸ ਤੋਂ ਬਚਣ ਦੇ ਉਪਾਅ ਬਾਰੇ ਸੰਪੂਰਨ ਜਾਣਕਾਰੀ ਪਹੁੰਚਾਉਣਾ ਹੈ। ਅੰਮਿ੍ਰਤਸਰ ਵਿਚ ਚਲਾਏ ਗਏ ਇਸ ਜਾਗਰੂਕਤਾ  ਅਭਿਆਨ ਦੀ ਲੋਕਾਂ ਵਲੋਂ ਵੱਡੇ ਪੱਧਰ ਉੱਤੇ ਸਲਾਘਾ ਕੀਤੀ ਗਈ ਅਤੇ ਇਸ ਨੂੰ ਜਨ ਅੰਦੋਲਨ ਬਣਾਉਣ ਦਾ ਵਾਅਦਾ ਵੀ ਕੀਤਾ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।