ਸੀਨੀਅਰ ਕਾਂਗਰਸ ਆਗੂ ਵੀਰ ਪਾਲ ਕੌਰ ਖੋਸਾ ਸ਼ਿਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ ।
March 4th, 2021 | Post by :- | 105 Views
ਸੀਨੀਅਰ ਕਾਂਗਰਸੀ ਆਗੂ ਵੀਰਪਾਲ ਕੌਰ ਖੋਸਾ ਸ਼੍ਰੋਮਣੀ ਅਕਾਲੀ ਦਲ  ’ਚ ਹੋਏ ਸ਼ਾਮਲ
ਫਿਰੋਜ਼ਪੁਰ, 4 ਮਾਰਚ : ਕੁਲਜੀਤ ਸਿੰਘ
ਕਾਂਗਰਸ ਪਾਰਟੀ ਨੁੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਇਸਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਘਾਨ ਵੀਰਪਾਲ ਕੌਰ ਖੋਸਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਉਹ ਤਲਵੰਡੀ ਭਾਈ ਤੋਂ ਮਾਰਕੀਟ ਕਮੇਟੀ ਦੇ ਮੈਂਬਰ ਵੀ ਹਨ।
ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਬਾਦਲ ਨੇ ਉਹਨਾਂ ਨੁੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।
ਉਹਨਾਂ ਇਹ ਵੀ ਕਿਹਾ ਕਿ ਹੁਣ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਛੱਡ ਰਹੇ ਹਨ ਕਿਉਂਕਿ ਉਹਨਾਂ ਨੇ ਵੇਖ ਲਿਆ ਹੈ ਕਿ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਲੋਕ 2022 ਦੀਆਂ ਚੋਣਾਂ ਉਡੀਕ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਦਾ ਸਬਕ ਸਿਖਾਇਆ ਜਾ ਸਕੇ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।