ਕੋਵਿਡ 19 ਸਬੰਧੀ ਵੈਕਸੀਨ ਲਗਵਾਉਣ ਲਈ ਸੇਵਾ ਕੇਂਦਰਾਂ ਵਿੱਚ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ:ਡਿਪਟੀ ਕਮਿਸ਼ਨਰ ।
March 5th, 2021 | Post by :- | 83 Views
ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਲਈ ਸੇਵਾ ਕੇਂਦਰਾਂ ਵਿੱਚ ਵੀ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਮਾਰਚ 2021— ਕੁਲਜੀਤ ਸਿੰਘ
 ਜ਼ਿਲਾ ਅੰਮ੍ਰਿਤਸਰ ਵਿੱਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਅਜਿਹੇ ਵਿਅਕਤੀਆਂ ਦੀ ਸਹੂਲਤ ਲਈ ਉਨਾਂ ਦੀ ਆਨਲਾਈਨ ਪੋਰਟਲ ‘ਕੋਵਿਨ 2.0’ ਉੱਤੇ ਰਜਿਸਟ੍ਰੇਸ਼ਨ ਦਾ ਕੰਮ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਕੀਤਾ ਗਿਆ ਹੈ।
 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਉਪਰੋਕਤ ਵਰਗਾਂ ਨਾਲ ਸਬੰਧ ਰੱਖਦਾ ਕੋਈ ਵੀ ਵਿਅਕਤੀ ਸਬੰਧਤ ਦਸਤਾਵੇਜ਼ ਨਾਲ ਲੈ ਕੇ ਆਪਣੇ ਨੇੜਲੇ ਸੇਵਾ ਕੇਂਦਰ ਵਿਚ 30 ਰੁਪਏ ਫੈਸੀਲੀਟੇਸ਼ਨ ਫੀਸ ਦੇ ਕੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਉਨਾਂ ਕਿਹਾ ਕਿ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਆਪਣੀ ਉਮਰ ਦੇ ਸਬੂਤ ਵਜੋਂ ਕੋਈ ਵੀ ਫੋਟੋ ਪਹਿਚਾਣ ਪੱਤਰ ਨਾਲ ਲਿਆਉਣਾ ਹੋਵੇਗਾ, ਜਦਕਿ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਵਾਲੇ ਵਿਅਕਤੀਆਂ ਨੂੰ ਇਸ ਸਬੰਧੀ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦਾ ਸਰਟੀਫਿਕੇਟ ਲਿਆਉਣਾ ਜ਼ਰੂਰੀ ਹੋਵੇਗਾ।
 ਉਨਾਂ ਕਿਹਾ ਕਿ ਇਹ ਸੇਵਾ ਇਸ ਲਈ ਸ਼ੁਰੂ ਕੀਤੀ ਗਈ ਹੈ, ਤਾਂ ਜੋ ਹਸਪਤਾਲਾਂ ਵਿਚ ਮੌਕੇ ’ਤੇ ਰਜਿਸਟ੍ਰੇਸ਼ਨ ਦੌਰਾਨ ਭੀੜ-ਭੜੱਕੇ ਅਤੇ ਇੰਤਜ਼ਾਰ ਤੋਂ ਬਚਾਅ ਹੋ ਸਕੇ ਅਤੇ ਬਜ਼ੁਰਗਾਂ ਅਤੇ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਰਜਿਸਟ੍ਰੇਸਨ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
==—

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।